ਵਿਧਾਇਕ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ
05:40 AM Apr 14, 2025 IST
Advertisement
ਪੱਤਰ ਪ੍ਰੇਰਕ
Advertisement
ਪਾਤੜਾਂ, 13 ਅਪਰੈਲ
ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅਨਾਜ ਮੰਡੀ ਪਾਤੜਾਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂਵਾਈ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਪਾਤੜਾਂ ਦੇ ਨਵ-ਨਿਯੁਕਤ ਚੇਅਰਮੈਨ ਮਹਿੰਗਾ ਸਿੰਘ ਬਰਾੜ, ਅਨਾਜ ਮੰਡੀ ਆੜ੍ਹਤੀ ਐਸੋਸੀਏਸ਼ਨ ਸੰਦੀਪ ਕੁਮਾਰ ਅਤੇ ਖ਼ਰੀਦ ਦੇ ਅਧਿਕਾਰੀ ਹਾਜ਼ਰ ਸਨ। ਖ਼ਰੀਦ ਸ਼ੁਰੂ ਕਰਨ ਨੂੰ ਉਪਰੰਤ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਨਹੀਂ ਆਵੇਗੀ। ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
Advertisement
Advertisement
Advertisement