ਮੇਜਰ ਸਿੰਘ ਮੱਟਰਾਂਭਵਾਨੀਗੜ੍ਹ, 6 ਜੂਨਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰਦਿੱਤਪੁਰਾ ਅਤੇ ਬਟੜਿਆਣਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਕਰੀਬ 2.48 ਕਰੋੜ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰਕੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਪਰ ਵਿਕਾਸ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੂਰਾ ਹੋਣ ਨਾਲ ਕਰੀਬ 380 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਹਿਰੀ ਪਾਣੀ ਲਈ ਪਾਈਪਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।ਇਸ ਮੌਕੇ ਜਤਿੰਦਰ ਸਿੰਘ ਬਾਜਵਾ ਪ੍ਰਧਾਨ ਟਰੱਕ ਯੂਨੀਅਨ, ਜਗਸੀਰ ਸਿੰਘ ਝਨੇੜੀ ਚੇਅਰਮੈਨ, ਵਿਕਰਮ ਸਿੰਘ ਨਕਟੇ, ਸੰਤਪਾਲ ਸਿੰਘ ਕਪਿਆਲ, ਅਤੇ ਲਖਵਿੰਦਰ ਸਿੰਘ ਲੱਖਾ ਫੱਗੂਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।