For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਪੰਚਾਇਤਾਂ ਨੂੰ 21 ਲੱਖ ਦੇ ਚੈੱਕ ਵੰਡੇ

04:47 AM May 11, 2025 IST
ਵਿਧਾਇਕ ਨੇ ਪੰਚਾਇਤਾਂ ਨੂੰ 21 ਲੱਖ ਦੇ ਚੈੱਕ ਵੰਡੇ
ਵਿਧਾਇਕ ਵਿਜੈ ਸਿੰਗਲਾ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪਦੇ ਹੋਏ। -ਫੋਟੋ: ਮਾਨ
Advertisement
ਪੱਤਰ ਪ੍ਰੇਰਕ
Advertisement

ਮਾਨਸਾ, 10 ਮਈ

Advertisement
Advertisement

ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ ਗਏ। ਵਿਧਾਇਕ ਵੱਲੋਂ ਪੰਚਾਇਤਾਂ ਨੂੰ 21 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਇਹ ਚੈੱਕ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਾਰਟੀ ਵਾਲੰਟੀਅਰਾਂ ਦੀਆਂ ਮੰਗਾਂ ਨੂੰ ਵਿਚਾਰ ਕੇ ਹੀ ਵੰਡੇ ਗਏ ਹਨ ਕਿ ਪਿੰਡ ’ਚ ਕਿਹੜੀ ਸਹੂਲਤ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਰਾਠੀ ਵਿੱਚ 7 ਲੱਖ ਰੁਪਏ ਨਾਲ ਪਸ਼ੂ ਡਿਸਪੈਂਸਰੀ ਬਣਾਈ ਜਾਵੇਗੀ ਅਤੇ ਪਿੰਡ ਕੋਟਲੀ ਕਲਾਂ ’ਚ ਰਾਮਦਾਸੀਆ ਭਾਈਚਾਰੇ ਲਈ ਧਰਮਸ਼ਾਲਾ ਦੀ ਉਸਾਰੀ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਅਸਪਾਲ ਕੋਠੇ ਵਿੱਚ ਨੌਜਵਾਨਾਂ ਦੀ ਮੰਗ ’ਤੇ ਵਿਸ਼ੇਸ਼ ਧਿਆਨ ਦਿੰਦਿਆਂ ਵਾਲੀਵਾਲ ਗਰਾਊਂਡ ਲਈ 5 ਲੱਖ ਰੁਪਏ ਦਿੱਤੇ ਗਏ ਹਨ। ਪਿੰਡ ਬੁਰਜ ਢਿੱਲਵਾਂ ਦੀ ਧਰਮਸ਼ਾਲਾ ਦੀ ਉਸਾਰੀ ਲਈ 4 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹੋਰ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement
Author Image

Jasvir Kaur

View all posts

Advertisement