ਵਿਧਾਇਕ ਵੱਲੋਂ ਕਮਿਊਨਿਟੀ ਹਾਲ ਦਾ ਉਦਘਾਟਨ
ਅੰਮ੍ਰਿਤਸਰ: ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਰਵਿੰਦਰ ਹੰਸ ਵੱਲੋਂ ਅੰਬੇਡਕਰ ਭਵਨ ਅੰਮ੍ਰਿਤਸਰ ਵਿੱਚ ਸਮਾਗਮ ਕੀਤਾ ਗਿਆ। ਹਲਕਾ ਵਿਧਾਇਕ ਡਾਕਟਰ ਜੀਵਨ ਜੋਤ ਕੌਰ ਵਲੋਂ ਅੰਬੇਦਕਰ ਭਵਨ ਵਿੱਚ 26 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਆਈ ਹੋਈ ਲੀਡਰਸ਼ਿਪ ਦੇ ਲੋਕਾਂ ਦਾ ਧੰਨਵਾਦ ਜ਼ਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ ਅਤੇ ਰਵਿੰਦਰ ਹੰਸ ਵੱਲੋਂ ਕੀਤਾ ਗਿਆ। ਕੈਬਨਿਟ ਮੰਤਰੀ ਈ.ਟੀ.ਓ. ਹਰਭਜਨ ਸਿੰਘ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਸਾਡੀ ਸਮੁੱਚੀ ਕੌਮ ਲਈ ਮਾਰਗਦਰਸ਼ਕ ਹਨ। ਸਮਾਗਮ ਵਿੱਚ ਕੈਬਨਿਟ ਮੰਤਰੀ ਈ.ਟੀ.ਓ ਹਰਭਜਨ ਸਿੰਘ, ਵਿਧਾਇਕ ਡਾਕਟਰ ਅਜੈ ਗੁਪਤਾ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਅਰਮੈਨ ਇੰਪੂਵਮੈਂਟ ਟਰੱਸਟ ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਸਾਬਕਾ ਚੇਅਰਮੈਨ ਅਸ਼ੋਕ ਤਲਵਾਰ, ਟਰੱਸਟੀ ਮੁਖਵਿੰਦਰ ਸਿੰਘ ਵਿਰਦੀ ਆਦਿ ਆਗੂਆਂ ਨੇ ਸ਼ਿਰਕਤ ਕੀਤੀ। -ਖੇਤਰੀ ਪ੍ਰਤੀਨਿਧ