ਧਰਮਕੋਟ: ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਦਮ ਚੁੱਕ ਰਹੀ ਹੈ। ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇੜਲੇ ਪਿੰਡ ਲੋਹਗੜ੍ਹ ਵਿੱਚ ਨਵੇਂ ਬਣੇ ਨਹਿਰੀ ਮੋਘੇ ਦੇ ਉਦਘਾਟਨ ਮਗਰੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿੰਡ ਲੋਹਗੜ੍ਹ ਦੇ ਨਵੇਂ ਬਣੇ ਮੋਘੇ ਨਾਲ 400 ਏਕੜ ਰਕਬੇ ਨੂੰ ਪਾਣੀ ਮਿਲੇਗਾ। ਇਕੱਲੇ ਲੋਹਗੜ੍ਹ ਪਿੰਡ ਦੀ 45 ਏਕੜ ਪੰਚਾਇਤੀ ਜ਼ਮੀਨ ਨੂੰ ਹੁਣ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। -ਪੱਤਰ ਪ੍ਰੇਰਕ