ਵਿਸਾਖੀ ਦਿਹਾੜੇ ਨੂੰ ਸਮਰਪਿਤ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਅਪਰੈਲ
ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਦੇ ਸੰਗਤ ਰੂਪ ਵਿੱਚ ਪਾਠਾਂ ਦੇ ਭੋਗ ਪਾਉਣ ਮਗਰੋਂ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਵਖਿਆਨ ਰਾਹੀਂ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ਤੇ ਚੱਲਦਿਆਂ ਅੱਜ ਦੀ ਪੀੜ੍ਹੀ ਲਈ ਮਿਸਾਲ ਕਾਇਮ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ ਨੇ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਿਚ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ ਤਾਂ ਜੋ ਉਹ ਭਵਿੱਖ ਵਿਚ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਸੰਭਾਲ ਸਕਣ। ਮੁੱਖ ਗੰ੍ਰਥੀ ਭਾਈ ਗੁਰਸ਼ਰਨ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ, ਦਵਿੰਦਰ ਸਿੰਘ ਮੋਹਲ, ਜੀਤ ਸਿੰਘ ਬੇਦੀ, ਦਵਿੰਦਰ ਸਿੰਘ ਤੱਗੜ, ਡਾ.ਹਰਭਜਨ ਸਿੰਘ, ਜਰਨੈਲ ਸਿੰਘ, ਖੁਸ਼ਕਰਨ ਸਿੰਘ, ਗੁਰਦਰਸ਼ਨ ਸਿੰਘ, ਮੋਹਨ ਸਿੰਘ, ਮਨਦੀਪ ਸਿੰਘ, ਰਾਜਿੰਦਰ ਸਿੰਘ, ਅਰਵਿੰਦਰ ਸਿੰਘ, ਮਨੀ ਸਿੰਘ, ਕੇਸਰ ਸਿੰਘ, ਧਰਮ ਸਿੰਘ, ਅੰਮ੍ਰਿਤ ਸਿੰਘ, ਡਾ.ਗੁਰਮੀਤ ਸਿੰਘ ਤੇ ਹੋੋਰ ਹਾਜ਼ਰ ਸਨ।