ਬਟਾਲਾ (ਹਰਜੀਤ ਸਿੰਘ ਪਰਮਾਰ): ਜਲੰਧਰ ਰੋਡ ’ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਅੱਜ ਸਕੂਲ ਦੇ ਨਵੇਂ ਸੈਸ਼ਨ ਦੀ ਪਹਿਲੀ ਪੀਟੀਐੱਮ ਕਰਵਾਈ ਗਈ, ਜਿਸ ਵਿੱਚ ਮਾਪਿਆਂ ਨੇ ਅਧਿਆਪਕਾਂ ਸਾਹਮਣੇ ਆਪਣੇ ਵਿਚਾਰ ਰੱਖੇ। ਸਕੂਲ ਵੱਲੋਂ ਬੱਚਿਆਂ ਵਿੱਚ ਆਤਮ-ਵਿਸ਼ਵਾਸ ਅਤੇ ਮੰਚ ਸੰਭਾਲਣ ਦੀ ਸਮਰੱਥਾ ਨੂੰ ਵਧਾਉਣ ਲਈ ‘ਓਪਨ ਮਾਈਕ: ਥੀਮ ਵਿਸਾਖੀ’ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਪ੍ਰਧਾਨ ਵਰੁਣ ਖੋਸਲਾ ਨੇ ਵਿਸਾਖੀ ਬਾਰੇ ਦੱਸਿਆ। ਸਕੂਲ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਸਫਲਤਾ ਹਾਸਲ ਕਰ ਸਕਣ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਆ ਗਿਆ।