ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਸੰਗਰੁੂਰ ਬੰਦ
04:52 AM Jan 30, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਜਨਵਰੀ
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੇ ਅਪਮਾਨ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਲਈ ਸਮੂਹ ਜੱਥੇਬੰਦੀਆਂ ਵੱਲੋਂ ਭਲਕੇ ਵੀਰਵਾਰ ਨੂੰ ਦੁਪਹਿਰ 12.00 ਵਜੇ ਤੱਕ ਸੰਗਰੂਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ। ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀ ਅੰਬੇਡਕਰ ਮਿਸ਼ਨ ਭਾਰਤ, ਰਵੀ ਚਾਵਲਾ ਪ੍ਰਧਾਨ ਭਗਵਾਨ ਵਾਲਮੀਕਿ ਰਾਮਾਇਣ ਭਵਨ ਸਰੋਵਰ ਸੰਗਰੂਰ, ਸੁਰੇਸ਼ ਬੇਦੀ, ਕੌਮੀ ਜਨਰਲ ਸਕੱਤਰ ਅੰਤਰਰਾਸ਼ਟਰੀ ਵਾਲਮੀਕਿ ਮਜ਼੍ਹਬੀ ਸਿੱਖ ਧਰਮ ਸਮਾਜ ਭਾਰਤ, ਰਮੇਸ਼ ਬੋਹਤ ਅਤੇ ਭਾਰਤ ਬੇਦੀ ਜ਼ਿਲ੍ਹਾ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਸੰਗਰੂਰ ਆਦਿ ਨੇ ਕਿਹਾ ਕਿ ਉਨ੍ਹਾਂ ਨੂੰ ਵਪਾਰ ਮੰਡਲ ਨੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਹੈ। ਵਫ਼ਦ ਨੇ ਵਪਾਰ ਮੰੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਤੋਂ ਵੀ ਸਹਿਯੋਗ ਦੀ ਮੰਗ ਕੀਤੀ।
Advertisement
Advertisement
Advertisement