ਵੱਖ ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੂਨ
ਭਾਜਪਾ ਪਰਿਵਾਰ ਵਿੱਚ ਅੱਜ ਉਸ ਵਕਤ ਹੋਰ ਵਾਧਾ ਹੋਇਆ ਜਦੋਂ ਦੂਜੀਆਂ ਪਾਰਟੀਆਂ ਦੇ ਕਈ ਲੋਕ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇਥੇ ਸਮਾਗਮ ਦੌਰਾਨ ਹਰਜਿੰਦਰ ਸਿੰਘ, ਚਾਇਲ ਸਿੰਘ, ਗੁਰਜੀਤ ਸਿੰਘ, ਸਤਪਾਲ, ਰਾਜੀਵ ਸ਼ਰਮਾ, ਗੌਰਵ, ਖੰਭ ਧੀਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਦਾ ਸਿਰੋਪਾ ਭੇਟ ਕਰਦੇ ਹੋਏ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਭਾਜਪਾ ਦੇ ਹੱਥਾਂ ਵਿੱਚ ਸੁਰੱਖਿਅਤ ਹੈ ਅਤੇ ਇਸੇ ਕਰਕੇ ਦੂਜੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਭਾਜਪਾ ਵੱਲ ਰੁਖ਼ ਕਰ ਰਹੇ ਹਨ। ਰਜਨੀਸ਼ ਧੀਮਾਨ ਨੇ ਕਿਹਾ ਕਿ ਅੱਜ ਦੂਜੀਆਂ ਪਾਰਟੀਆਂ ਦੇ ਵਰਕਰਾਂ ਦਾ ਮਨੋਬਲ ਟੁੱਟ ਰਿਹਾ ਹੈ ਜਿਸ ਕਾਰਨ ਉਹ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਪੂਰਾ ਸਤਿਕਾਰ ਦਿੰਦੀ ਹੈ। ਇਸ ਮੌਕੇ ਨਵਲ ਜੈਨ, ਯਸ਼ਪਾਲ ਜਨੋਤਰਾ, ਪ੍ਰੈਸ ਸਕੱਤਰ ਡਾ. ਸਤੀਸ਼ ਸ਼ਰਮਾ ਤੇ ਹੋਰ ਮੌਜੂਦ ਸਨ।