ਸਕੂਲਾਂ ਸਬੰਧੀ ‘ਆਪ’ ਸਰਕਾਰ ਨੇ ਇਤਿਹਾਸਕ ਫ਼ੈਸਲੇ ਲਏ: ਵੜਿੰਗ
ਰਾਮ ਸਰਨ ਸੂਦ
ਅਮਲੋਹ, 15 ਅਪਰੈਲ
ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ। ਇਨ੍ਹਾਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਅੱਜ ਹਲਕੇ ਦੇ ਸਰਕਾਰੀ ਸਕੂਲਾਂ ਵਿਚ ਕਰੀਬ 16 ਲੱਖ ਰੁਪਏ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਣ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨਿਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਈਟੀਟੀ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਮਾਲੋਵਾਲ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਸੀਐੱਚਟੀ ਅਨਿਲ ਬਾਂਸਲ, ਚੇਅਰਮੈਨ ਜਗਦੀਪ ਸਿੰਘ ਚੱਠਾ, ਯਾਦਵਿੰਦਰ ਸਿੰਘ ਲੱਕੀ ਭਲਵਾਨ, ਰਾਜਿੰਦਰ ਸਿੰਘ, ਸੀਐੱਚਟੀ ਬਲਵੀਰ ਸਿੰਘ, ਰਣਜੀਤ ਸਿੰਘ ਤੰਦਾ ਬੱਧਾ ਖੁਰਦ, ਹਰਜੀਤ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭੰਦੋਹਲ, ਬਲਵੀਰ ਸਿੰਘ ਕਪੂਰਗੜ੍ਹ, ਤਰਸੇਮ ਸਿੰਘ ਕਪੂਰਗੜ੍ਹ, ਬੀਐਨਓ ਰਵਿੰਦਰ ਕੌਰ, ਬੀਪੀਈਓ ਅੱਛਰਪਾਲ ਸ਼ਰਮਾ ਆਦਿ ਹਾਜ਼ਰ ਸਨ।
ਐੱਸਡੀਐੱਮ ਵੱਲੋਂ ਤਿੰਨ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ
ਕੁਰਾਲੀ/ਖਰੜ (ਮਿਹਰ ਸਿੰਘ/ਸ਼ਸ਼ੀ ਪਾਲ ਜੈਨ): ਐੱਸਡੀਐੱਮ ਖਰੜ ਗੁਰਮੰਦਰ ਸਿੰਘ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਭੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮਿਰਜਾਪੁਰ ਅਤੇ ਸੰਗਤਪੁਰਾ ਵਿੱਚ ਕੁੱਲ 25.53 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਅਭੀਪੁਰ ਵਿੱਚ 10.51 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ ਮਿਰਜਾਪੁਰ ਅਤੇ ਸੰਗਤਪੁਰਾ ਵਿੱਚ ਪ੍ਰਤੀ ਸਕੂਲ 7.51 ਰੁਪਏ ਦੀ ਲਾਗਤ ਨਾਲ ਇੱਕ-ਇੱਕ ਕਲਾਸ ਰੂਮ ਸ਼ਾਮਲ ਹਨ। ਐੱਸਡੀਐੱਮ ਗੁਰਮੰਦਰ ਸਿੰਘ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਇਨਾਂ ਸਕੂਲਾਂ ਦੇ ਮੁਖੀ, ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਇਨ੍ਹਾਂ ਉਦਘਾਟਨੀ ਜਸ਼ਨਾਂ ਦਾ ਹਿੱਸਾ ਬਣੇ।