ਸਕੂਲੀ ਬੱਚਿਆਂ ਵੱਲੋਂ ਸਾਈਕਲ ਰੈਲੀ
05:27 AM Feb 01, 2025 IST
Advertisement
ਮੰਡੀ ਗੋਬਿੰਦਗੜ੍ਹ: ਰਾਸ਼ਟਰੀ ਸੜਕ ਸੁਰੱਖਿਆ ਮਾਹ ਤਹਿਤ ਮੰਡੀ ਗੋਬਿੰਦਗੜ੍ਹ ਟਰੈਫਿਕ ਪੁਲੀਸ ਵੱਲੋਂ ਖੁਸ਼ਪ੍ਰੀਤ ਸਿੰਘ ਡੀਐੱਸਪੀ ਟਰੈਫਿਕ ਇੰਦਰਪ੍ਰੀਤ ਸਿੰਘ ਅਤੇ ਟਰੈਫਿਕ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਐੱਸਐੱਨਏਐੱਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਾਇਕਲ ਰੈਲੀ ਕੱਢੀ ਗਈ। ਇਹ ਰੈਲੀ ਐੱਸਐੱਨਏਐੱਸ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿੱਚੋਂ ਹੁੰਦੀ ਲਾਲ ਬੱਤੀ ਚੌਕ ਪੁੱਜੀ ਜਿੱਥੇ ਸੜਕ ਦੇ ਦੋਵੇਂ ਪਾਸੇ ਖੜ੍ਹ ਕੇ ਵਿਦਿਆਰਥੀਆਂ ਨੇ ਰਾਹਗੀਰਾਂ ਨੂੰ ਨਿਯਮਾਂ ਸਬੰਧੀ ਜਾਗਰੂਕ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement