ਧਾਰੀਵਾਲ: ਅੱਜ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ, ਕਲਿਆਣਪੁਰ (ਧਾਰੀਵਾਲ) ਵਿੱਚ ਗੁਰੂ ਤੇਗ ਬਹਾਦਰ ਦਾ ਗੁਰਿਆਈ ਦਿਵਸ ਮਨਾਇਆ ਗਿਆ। ਸਕੂਲ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ, ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ, ਡਾਇਰੈਕਟਰ ਪ੍ਰਿਤਪਾਲ ਸਿੰਘ ਅਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਦੇ ਪ੍ਰਬੰਧਾਂ ਹੇਠ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੇ ਜਪੁਜੀ ਸਾਹਿਬ ਦੇ ਪਾਠ ਕੀਤੇ ਅਤੇ ਕੀਰਤਨ ਕੀਤਾ। ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਦੇ ਜੀਵਨ ਬਾਰੇ ਦੱਸਿਆ। ਪ੍ਰਿੰਸੀਪਲ ਬਰਿੰਦਰ ਜੋਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ। ਇਸ ਮੌਕੇ ਕੋਆਰਡੀਨੇਟਰ ਅਮਨਦੀਪ ਕੌਰ, ਅਧਿਆਪਕ ਕੁਲਵਿਦੰਰ ਕੌਰ, ਅਕਵਿਦੰਰ ਕੌਰ, ਮਨਪ੍ਰੀਤ ਕੌਰ, ਪੂਜਾ ਭਗਤ ਅਤੇ ਸਪਨਾ ਮੈਂਗੀ ਹਾਜ਼ਰ ਸਨ। -ਪੱਤਰ ਪ੍ਰੇਰਕ