ਸਕੂਲ ’ਚ ਵਿਸ਼ਵ ਜਲਗਾਹ ਦਿਵਸ ਮਨਾਇਆ
ਕਪੂਰਥਲਾ: ਸਰਕਾਰੀ ਹਾਈ ਸਕੂਲ ਹਮੀਰਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਦੀ ਅਗਵਾਈ ਅਤੇ ਪੰਜਾਬ ਸਟੇਟ ਕੌਂਸਲ ਆਫ ਸਾਇੰਸ ਐਂਡ ਤਕਨਾਲੋਜੀ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ। ਇਸ ਮੌਕੇ ‘ਸਾਡੇ ਸਾਂਝੇ ਭਵਿੱਖ ਲਈ ਜਲਗਾਹਾਂ ਦੀ ਰੱਖਿਆ’ ਵਿਸ਼ੇ ’ਤੇ ਭਾਸ਼ਣ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਇੰਟਰਐਕਟਿਵ ਸੈਮੀਨਾਰ ਕੀਤਾ ਗਿਆ। ਵਿਦਿਆਰਥੀਆਂ ਨੇ ਕਾਂਜਲੀ ਵੈੱਟ ਲੈਂਡ ਦਾ ਦੌਰਾ ਕਰ ਕੇ ਜੈਵ-ਵਿਭਿੰਨਤਾ ਅਤੇ ਜਲਗਾਹਾਂ ਦੀ ਮਹੱਤਤਾ ਬਾਰੇ ਜਾਣਿਆ। ਸਕੂਲ ਕੋਆਰਡੀਨੇਟਰ ਰੁਪਿੰਦਰਜੀਤ ਕੌਰ ਵੱਲੋਂ ਇੰਟਰਐਕਟਿਵ ਸੈਮੀਨਾਰ ਕੀਤਾ ਗਿਆ। ਸਕੂਲ ਦੇ ਹੈੱਡ ਮਾਸਟਰ ਜੀਡੀ ਸਿੰਘ ਨੇ ਵਿਦਿਆਰਥੀਆਂ ਨੂੰ ਜਲਗਾਹਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਸਮਾਪਤੀ ਵਿੱਚ ਵਿਦਿਆਰਥੀਆਂ ਨੇ ਜਲਗਾਹਾਂ ਦੀ ਰੱਖਿਆ ਲਈ ਸਹੁੰ ਚੁੱਕੀ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਮਨਪ੍ਰੀਤ ਕੌਰ, ਕੋਮਲ, ਗੁਰਦਿਆਲ ਕੌਰ, ਅੰਕੁਸ਼, ਜਸਬੀਰ ਪਾਲ, ਦਲਜੀਤ ਕੌਰ, ਜਸਪਾਲ ਕੌਰ ਆਦਿ ਨੇ ਆਪਣਾ ਸਹਿਯੋਗ ਦਿੱਤਾ। -ਨਿੱਜੀ ਪੱਤਰ ਪ੍ਰੇਰਕ