ਸਚਿਨ ਤੇ ਅੰਜਲੀ ਨੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ
ਮੁੰਬਈ, 26 ਮਈ
ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਅਤੇ ਉਨ੍ਹਾਂ ਦੀ ਪਤਨੀ ਅੰਜਲੀ ਤੇਂਦੁਲਕਰ ਦੇ ਵਿਆਹ ਨੂੰ ਤਿੰਨ ਦਹਾਕੇ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਧੀ ਸਾਰਾ ਨੇ ਅੱਜ ਇੰਸਟਾਗ੍ਰਾਮ ’ਤੇ ਜੋੜੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਪਹਿਲੀ ਤਸਵੀਰ ਸਚਿਨ ਅਤੇ ਅੰਜਲੀ ਦੇ ਵਿਆਹ ਵਾਲੇ ਦਿਨ ਦੀ ਹੈ। ਉਸ ਨੇ ਵਿਆਹ ਦੀ 30ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਨ੍ਹਾਂ ਤਸਵੀਰਾਂ ਵਿੱਚ ਦੋਵਾਂ ਨਾਲ ਉਨ੍ਹਾਂ ਦਾ ਪਾਲਤੂ ਕੁੱਤਾ ਵੀ ਨਜ਼ਰ ਆ ਰਿਹਾ ਹੈ। ਇਸ ਦੌਰਾਨ ਸਾਰਾ ਨੇ ਆਪਣੇ ਮਾਤਾ-ਪਿਤਾ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਸਚਿਨ ਅਤੇ ਅੰਜਲੀ 25 ਮਈ 1995 ਨੂੰ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਇਨ੍ਹਾਂ ਦਾ ਪੁੱਤਰ ਅਰਜੁਨ ਤੇਂਦੁਲਕਰ ਪਿਤਾ ਵਾਂਗ ਕ੍ਰਿਕਟਰ ਹੈ। ਉਹ ਵੱਖ-ਵੱਖ ਉਮਰ ਵਰਗ ਵਿੱਚ ਮੁੰਬਈ ਦੀ ਨੁਮਾਇੰਦਗੀ ਕਰ ਚੁੱਕਾ ਹੈ। ਮਗਰੋਂ ਉਹ ਰਣਜੀ ਟਰਾਫੀ ਵਿੱਚ ਗੋਆ ਲਈ ਖੇਡਿਆ। ਦੂਜੇ ਪਾਸੇ ਇਨ੍ਹਾਂ ਦੀ ਧੀ ਸਾਰਾ ਨਿਊਟ੍ਰੀਸ਼ਨਿਸਟ ਹੈ। ਜਨਵਰੀ 2025 ਵਿੱਚ ਉਸ ਨੇ ‘ਸਚਿਨ ਤੇਂਦੁਲਕਰ ਫਾਊਂਡੇਸ਼ਨ’ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਸੀ। -ਏਐੱਨਆਈ