ਸੜਕ ਹਾਦਸੇ ਵਿੱਚ ਅਧਿਆਪਕ ਦੀ ਮੌਤ
07:15 AM Feb 01, 2025 IST
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 31 ਜਨਵਰੀ
ਸ਼ੁੱਕਰਵਾਰ ਸਵੇਰੇ ਦਸੂਹਾ ਸੜਕ ’ਤੇ ਪਿੰਡ ਕੰਗਮਾਈ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਅਧਿਆਪਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਮਲਜੀਤ ਸਿੰਘ ਵਾਸੀ ਡਡਿਆਣਾ ਕਲਾਂ ਵਜੋਂ ਹੋਈ ਹੈ। ਉਹ ਆਪਣੇ ਮੋਟਰ ਸਾਈਕਲ ’ਤੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਸੂਮਲਾਂ ਨੂੰ ਜਾ ਰਿਹਾ ਸੀ। ਸਾਹਮਣੇ ਤੋਂ ਆਈ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ਸਵਾਰ ਨੇ ਸੜਕ ’ਤੇ ਜਾ ਰਹੇ ਇਕ ਹੋਰ ਮੋਟਰਸਾਈਕਲ ਨੂੰ ਵੀ ਟੱਕਰ ਮਾਰੀ, ਜਿਸ ਦੇ ਸਿੱਟੇ ਵਜੋਂ ਮੋਟਰ ਸਾਈਕਲ ’ਤੇ ਸਵਾਰ ਇਕ ਪਰਵਾਸੀ ਅਤੇ ਦੋ ਲੜਕੀਆਂ ਵੀ ਜ਼ਖਮੀ ਹੋ ਗਈਆਂ। ਸਾਰਿਆਂ ਨੂੰ ਸਿਵਲ ਹਸਪਤਾਲ ਭੂੰਗਾ ਦਾਖ਼ਲ ਕਰਾਇਆ ਗਿਆ, ਜਿੱਥੇ ਅਧਿਆਪਕ ਕਮਲਜੀਤ ਸਿੰਘ ਦੀ ਮੌਤ ਹੋ ਗਈ। ਪੁਲੀਸ ਵੱਲੋਂ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
Advertisement