For the best experience, open
https://m.punjabitribuneonline.com
on your mobile browser.
Advertisement

ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ: ਚੀਮਾ

06:03 AM Jun 11, 2025 IST
ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ  ਚੀਮਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ ਲਈ ਕੁੱਲ 250 ਕਰੋੜ ਰੁਪਏ ਦੇ ਪ੍ਰੋਤਸ਼ਾਹਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚੋਂ 72 ਫ਼ੀਸਦੀ ਇਸ ਅਲਾਟਮੈਂਟ ਰਾਹੀਂ ਵੰਡਿਆ ਜਾ ਚੁੱਕਿਆ ਹੈ। ਇਹ ਰਾਸ਼ੀ ਜਾਰੀ ਕਰਨ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਦੀ ਸਥਾਪਨਾ ਦੇ ਮਹੱਤਵਪੂਰਨ ਕਾਰਜਾਂ ਲਈ ਵੀ ਲੋੜੀਂਦੇ ਫੰਡ ਸਮਰਪਿਤ ਕੀਤੇ ਜਾਣਗੇ, ਜੋ ਭਵਿੱਖ ਦੇ ਵਿਕਾਸ ਲਈ ਇੱਕ ਮਜ਼ਬੂਤ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਫਾਸਟਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਸੂਬੇ ਦੇ ਵਿਕਾਸ ਦੇ ਰਾਹ ਦਾ ਇਤਿਹਾਸਕ ਮੀਲ ਪੱਥਰ ਬਣਨ ਲਈ ਤਿਆਰ ਹੈ।

Advertisement

Advertisement
Advertisement
Advertisement
Author Image

Gopal Chand

View all posts

Advertisement