ਸਨਮਤੀ ਵਿਮਲ ਜੈਨ ਸਕੂਲ ’ਚ ਵਿਸਾਖੀ ਮਨਾਈ
ਜਗਰਾਉਂ: ਇਥੋਂ ਦੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਵਿੱਖ ਅੱਜ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਡਾਇਰੈਕਟਰ ਸ਼ਸ਼ੀ ਜੈਨ ਦੀ ਅਗਵਾਈ ਹੇਠ ਵਿਸਾਖੀ ਨੂੰ ਸਮਰਪਿਤ ਪ੍ਰੋਗਰਾਮ ਹੋਇਆ। ਇਸ ਵਿੱਚ ਵਿਦਿਆਰਥੀਆਂ ਨੇ ਤਿਉਹਾਰ ਦੀ ਪਰੰਪਰਾ ਨੂੰ ਪੇਸ਼ ਕੀਤਾ। ਪ੍ਰੋਗਰਾਮ ਵਿੱਚ ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗ ਬਿਰੰਗੇ ਪਹਿਰਾਵੇ ਵਿੱਚ ਗਿੱਧਾ ਅਤੇ ਭੰਗੜਾ ਪਾ ਕੇ ਇਸ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ। ਵਿਸਾਖੀ ਦਾ ਤਿਉਹਾਰ ਕਿਸਾਨਾਂ ਦੇ ਨਾਲ ਸਬੰਧਤ ਹੋਣ ਦੇ ਨਾਲ ਨਾਲ ਧਾਰਮਿਕ ਮਹੱਤਵ ਰੱਖਦਾ ਹੈ।
ਇਸ ਮੌਕੇ ਸਕੂਲ ਅਧਿਆਪਕਾਂ ਨੇ ਵਿਸਾਖੀ ਦੇ ਮਹੱਤਵ ਬਾਰੇ ਬੱਚਿਆਂ ਨੂੰ ਦੱਸਿਆ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਕਿਹਾ ਕਿ ਸਾਨੂੰ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣਾ ਜੀਵਨ ਸਫ਼ਲ ਬਨਾਉਣਾ ਚਾਹੀਦਾ ਹੈ। ਡਾਇਰੈਕਟਰ ਸ਼ਸ਼ੀ ਜੈਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਉਦੇਸ਼ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਇਸ ਮੌਕੇ ਮੈਡਮ ਅਵਨੀਤ ਕੌਰ, ਕੁਲਦੀਪ ਕੌਰ ਸਿੱਧੂ, ਨਵੀਨ ਗੁਪਤਾ, ਪਾਇਲ ਗਰਗ, ਮਨਦੀਪ ਕੌਰ, ਸੁਨੀਤਾ ਰਾਣੀ, ਆਰਤੀ ਗੁਪਤਾ, ਨਿਰਮਲਜੀਤ ਕੌਰ, ਇੰਦਰਪ੍ਰੀਤ ਕੌਰ, ਵਿਨੋਦ ਕੁਮਾਰ ਤੇ ਹੋਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ