ਸਮਾਗਮ ਦੌਰਾਨ ਸ਼ਖਸੀਅਤਾਂ ਦਾ ਸਨਮਾਨ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਅਪਰੈਲ
ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਸ਼ੁਭ ਦਿਹਾੜੇ ਤੇ ਗੁਰਦੁਆਰਾ ਸ੍ਰੀ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਸੰਗਤਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਤੇ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ।
ਇਸ ਮੌਕੇ ਉਨ੍ਹਾਂ ਵਿਸਾਖੀ ਅਤੇ ਖਾਲਸਾ ਸਾਜਨਾ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ। ਇਸ ਮੌਕੇ ਆਏ ਰਾਗੀ ਤੇ ਢਾਡੀ ਜਥਿਆਂ ਜਿਨ੍ਹਾਂ ਵਿਚ ਗੁਰਦੁਆਰਾ ਮੰਡੋਖਰਾ ਸਾਹਿਬ ਤੋਂ ਰਾਗੀ ਜਥਾ ਜਗਦੀਪ ਸਿੰਘ, ਭਾਈ ਸਤਨਾਮ ਸਿੰਘ ਰਾਗੀ ਜਥਾ ਰਾਜਪੁਰਾ , ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ,ਬੀਬੀ ਜਸਬੀਰ ਕੌਰ ਜਸ ਦੇ ਢਾਡੀ ਜਥੇ ਸੁਲਤਾਨਪੁਰ ਲੋਧੀ ਵਾਲਿਆਂ ਨੇ ਸੰਗਤ ਨੂੰ ਗੁਰੂ ਜੱਸ ਸੁਣਾ ਨਿਹਾਲ ਕੀਤਾ।
ਇਸ ਮੌਕੇ ਜਥੇਦਾਰ ਦਿਲਬਾਗ ਸਿੰਘ, ਜਥੇਦਾਰ ਗੁਰਪ੍ਰੀਤ ਸਿੰਘ, ਪ੍ਰਵੀਨ ਗੁਪਤਾ, ਭੁਪਿੰਦਰ ਸਿੰਘ, ਬਲਕਾਰ ਸਿੰਘ ਰਾਵਾ, ਹਰਪਾਲ ਸਿੰਘ,ਗੁਰਤੇਜ ਸਿੰਘ ਸੇਖੋਂ ਹਾਜ਼ਰ ਸਨ। ਸਮਾਗਮ ਮਗਰੋਂ ਗੁਰੂ ਦਾ ਲੰਗਰ ਅਤੁੱਟ ਵਰਤਿਆ।