ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਚਰਚਾ
ਮਿਹਰ ਸਿੰਘ
ਕੁਰਾਲੀ, 14 ਅਪਰੈਲ
ਕਾਂਗਰਸ ਪਾਰਟੀ ਦੇ ਹਲਕਾ ਖਰੜ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਹਲਕੇ ਦੇ ਪਿੰਡ ਨਗਲੀਆ ਵਿੱਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਸ੍ਰੀ ਟਿੰਕੂ ਨੇ ਕਿਹਾ ਕਿ ਪੰਜਾਬ ਵਿੱਚ ਆ ਰਹੀਆਂ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਦਾ ਸਾਥ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ, ਮਹਿੰਗਾਈ, ਲੁੱਟ ਅਤੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ‘ਆਪ’ ਨੂੰ ਭਾਂਜ ਦੇਣੀ ਅਤੇ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਵਿਗੜ ਚੁੱਕੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਹੀ ਸਖ਼ਤ ਕਦਮ ਚੁੱਕ ਸਕਦੀ ਹੈ।
ਇਸ ਮੀਟਿੰਗ ਵਿੱਚ ਚੇਅਰਮੈਨ ਐੱਸਸੀ ਵਿੰਗ ਜ਼ਿਲ੍ਹਾ ਮੁਹਾਲੀ ਹੰਸਰਾਜ ਸਿੰਘ ਬੂਥਗੜ੍ਹ, ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਰਕੇਸ਼ ਕੁਮਾਰ ਕਾਲੀਆ, ਜਗਦੀਸ਼ ਸਿੰਘ ਖਰੜ, ਬਹਾਦਰ ਸਿੰਘ ਧਨੌੜਾਂ, ਜਗਜੀਤ ਸਿੰਘ, ਨੰਬਰਦਾਰ ਕੇਸਰ ਸਿੰਘ, ਜਸਵੀਰ ਸਿੰਘ ਬਡਾਲਾ, ਚਰਨਜੀਤ ਸਿੰਘ ਚੰਨੀ, ਜੰਗੀ ਖਾਨ ਚੌਕੀਦਾਰ, ਨਰਿੰਦਰ ਸਿੰਘ, ਪ੍ਰੇਮ ਸਿੰਘ ਅਤੇ ਕੁਲਦੀਪ ਸਿੰਘ ਓਇੰਦ ਆਦਿ ਹਾਜ਼ਰ ਸਨ।