ਖੇਤਰੀ ਪ੍ਰਤੀਨਿਧਲੁਧਿਆਣਾ, 15 ਅਪਰੈਲਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿੱਚ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਇਨ ਐਂਟਰਪ੍ਰੈਨਿਓਰਸ਼ਿਪ ’ਤੇ ਇੱਕ ਰੋਜ਼ਾ ਆਨਲਾਈਨ ਵਰਕਸ਼ਾਪ ਲਾਈ ਗਈ। ਕੌਂਸਲ ਵਿੱਚ ਵਾਈਸ ਪ੍ਰਿੰਸੀਪਲ ਅਤੇ ਕੌਂਸਲ ਦੀ ਵਾਈਸ ਪ੍ਰਧਾਨ ਗੁਰਜਿੰਦਰ ਕੌਰ ਅਤੇ ਕੌਂਸਲ ਦੀ ਸਲਾਹਕਾਰ ਬਲਜੀਤ ਕੌਰ ਨੇ ਵੀ ਸ਼ਿਰਕਤ ਕੀਤੀ। ਮੁੱਖ ਬੁਲਾਰੇ ਵਜੋਂ ਗਲੋਬਲ ਵਪਾਰਕ ਰਣਨੀਤੀਕਾਰ ਜਸਮੀਤ ਸੈਣੀ ਨੇ ਸ਼ਿਰਕਤ ਕੀਤੀ। ਉਨ੍ਹਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਜਾਣਕਾਰੀ ਦਿੱਤੀ। ਵਰਕਸ਼ਾਪ ਤੋਂ ਬਾਅਦ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ। ਸਿਖਲਾਈ ਵਰਕਸ਼ਾਪ ਲਈ ਕੁੱਲ 28 ਵਿਦਿਆਰਥੀਆਂ ਨੇ ਨਾਮ ਦਰਜ ਕਰਵਾਏ ਸਨ। ਪਹੇਲੀਆਂ ਅਤੇ ਕੁਇੱਜ਼ ਵਰਗੀਆਂ ਦਿਲਚਸਪ ਗਤੀਵਿਧੀਆਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰ ਕੇ ਮੁਸ਼ਕਲਾਂ ਨੂੰ ਹੱਲ ਕਰਨ ਦੇ ਵਿਚਾਰਾਂ ਨੂੰ ਉਤਸ਼ਾਹਿਤ ਕੀਤਾ।