ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ: ਸਿੰਘ ਬਣਾਂਵਾਲੀ
ਬਲਜੀਤ ਸਿੰਘ
ਸਰਦੂਲਗੜ੍ਹ, 15 ਅਪਰੈਲ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈੱਸ ਕੀਤਾ ਹੈ। ਇਨ੍ਹਾਂ ਗੱਲਾਂ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਕੀਤੇ ਕੰਮਾਂ ਦਾ ਉਦਘਾਟਨ ਕਰਦਿਆਂ ਕਹੀਆਂ।
ਉਨ੍ਹਾਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਜੇਕਰ ਆਧੁਨਿਕ ਸਹੂਲਤਾਂ ਨਾਲ ਲੈਸ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਤਾਂ ਇਹ ਪੂਰੀ ਦੁਨੀਆ ਵਿੱਚ ਆਪਣੇ ਸੂਬੇ ਦਾ ਨਾਮ ਰੋਸ਼ਣ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਅੱਜ ਦੇ ਉਦਘਾਟਨੀ ਸਮਾਰੋਹਾਂ ਦੌਰਾਨ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਰੀਬ 32 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਵਿਖੇ ਹੋਏ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਮੇਵਾ ਸਿੰਘ, ਸਰਪੰਚ ਗੱਗੂ ਸਿੰਘ, ਗੱਗੀ ਸਰਦੂਲੇਵਾਲਾ, ਪ੍ਰਿੰਸੀਪਲ ਦਿਲਪ੍ਰੀਤ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਸਕੂਲਾਂ ਦੇ ਮੁਖੀ, ਸਟਾਫ਼ ਵਿਦਿਆਰਥੀ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਮੌਜੂਦ ਸਨ।