ਸਰਕਾਰੀ ਸਕੂਲ ’ਚ ਬਲਾਕ ਪੱਧਰ ਕਰਾਟੇ ਟੂਰਨਾਮੈਂਟ ਕਰਵਾਇਆ
ਪੱਤਰ ਪ੍ਰੇਰਕ
ਦੇਵੀਗੜ੍ਹ, 6 ਫਰਵਰੀ
ਇੱਥੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿੱਚ ਪ੍ਰਿੰਸੀਪਲ ਸੁਧੀਰ ਕੁਮਾਰ ਅਤੇ ਬੀਪੀਓ ਬਲਜੀਤ ਕੌਰ ਦੀ ਅਗਵਾਈ ਹੇਠ ਰਾਣੀ ਲਕਸ਼ਮੀ ਬਾਈ ਸਕੀਮ ਤਹਿਤ ਬਲਾਕ ਪੱਧਰੀ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਜ਼ੋਨਲ ਸਕੱਤਰ ਤਰਸੇਮ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਟੂਰਨਾਮੈਂਟ ਵਿੱਚ ਬਲਾਕ ਵਿੱਚ ਪੈਂਦੇ 16 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੇਵੀ ਤੋਂ ਅੱਠਵੀਂ ਜਮਾਤ ਦੇ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸੀਂਗਣ ਦੀ ਵਿਦਿਆਰਥਣ ਨੇ ਪਹਿਲਾ ਸਥਾਨ, ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀ ਵਿਦਿਆਰਥਣ ਨੇ ਦੂਜਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਰੋਹੜ ਜਗੀਰ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਤੋਂ ਬਾਰਵੀਂ 40 ਕਿਲੋ ਵਿੱਚ ਮਗਰ ਸਾਹਿਬ ਨੇ ਪਹਿਲਾ ਅਤੇ ਦੂਜਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਦੂਧਨਸਾਧਾਂ ਨੇ ਤੀਜਾ ਸਥਾਨ ਹਾਸਲ ਕੀਤਾ। ਬੀਪੀਓ ਬਲਜੀਤ ਕੌਰ ਨੇ ਜੇਤੂਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਟੂਰਨਾਮੈਂਟ ਵਿੱਚ ਰੈਫਰੀ ਦੀ ਭੂਮਿਕਾ ਮੋਹਿਤ ਕੁਮਾਰ ਅਤੇ ਹਰਦੀਪ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਸੁਖਵਿੰਦਰ ਕੌਰ, ਰਮਨਦੀਪ ਕੌਰ, ਵਿਜੇ ਕੁਮਾਰ, ਮਨੀਸ਼ ਰਾਜ ਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।