ਸਰਕਾਰ ਪ੍ਰਦੂਸ਼ਣ ਘਟਾਉਣ ਲਈ ਇਲੈਕਟ੍ਰਿਕ ਵਾਹਨਾਂ ਨੂੰ ਦੇਵੇਗੀ ਪਹਿਲ: ਸਿਰਸਾ
06:48 AM Apr 13, 2025 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਪਰੈਲ
ਦਿੱਲੀ ਸਰਕਾਰ ਵੱਲੋਂ ਪ੍ਰਸਤਾਵਿਤ ਇਲੈਕਟ੍ਰਿਕ ਵਹੀਕਲ ਪਾਲਿਸੀ 2.0 ਦੇ ਤਹਿਤ, ਬੈਟਰੀ ਕਲੈਕਸ਼ਨ ਸੈਂਟਰ ਸਥਾਪਿਤ ਕੀਤੇ ਜਾਣਗੇ ਅਤੇ ਪੂਰੇ ਸ਼ਹਿਰ ਵਿੱਚ ਚਾਰਜਿੰਗ ਸਟੇਸ਼ਨਾਂ ਅਤੇ ਸਵੈਪੇਬਲ ਬੈਟਰੀ ਸਟੇਸ਼ਨਾਂ ਦਾ ਨੈਟਵਰਕ ਸਥਾਪਤ ਕੀਤਾ ਜਾਵੇਗਾ। ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਨੀਤੀ ਦਾ ਉਦੇਸ਼ ਪ੍ਰਦੂਸ਼ਣ ਨੂੰ ਘਟਾਉਣ ਲਈ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਨੀਤੀ ਦੋਪਹੀਆ ਵਾਹਨਾਂ, ਬੱਸਾਂ, ਤਿੰਨ ਪਹੀਆ ਵਾਹਨਾਂ ਅਤੇ ਮਾਲਵਾਹਕ ਵਾਹਨਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਬਦਲਣ ’ਤੇ ਧਿਆਨ ਕੇਂਦਰਿਤ ਕਰੇਗੀ। ਡਰਾਫਟ ਨੀਤੀ ਦੇ ਅਨੁਸਾਰ ਦਿੱਲੀ ਸਰਕਾਰ ਵੱਲੋਂ ਇਸ ਮਿਆਦ ਵਿੱਚ 20,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।
Advertisement
Advertisement
Advertisement
Advertisement