ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 10 ਅਕਤੂਬਰ ਤੋਂ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਸਤੰਬਰ
ਭਾਰਤ ਦਾ ਨਾਮੀ 36ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਇੱਥੋਂ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਬਲਟਰਨ ਪਾਰਕ ਵਿੱਚ 10 ਤੋਂ 19 ਅਕਤੂਬਰ ਤੱਕ ਖੇਡਿਆ ਜਾਵੇਗਾ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਟੂਰਨਾਮੈਂਟ ਹਰ ਸਾਲ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਓਲੰਪੀਅਨ ਸੁਰਜੀਤ ਸਿੰਘ ਦੀ ਯਾਦ ਵਿੱਚ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਟੂਰਨਾਮੈਟ ਦੀ ਜੇਤੂ ਟੀਮ ਨੂੰ ਪੰਜ ਲੱਖ 50 ਹਜ਼ਾਰ ਰੁਪਏ ਅਤੇ ਦੂਜੇ ਨੰਬਰ ’ਤੇ ਰਹਿਣ ਵਾਲੀ ਟੀਮ ਨੂੰ ਦੋ ਲੱਖ 51 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।