ਸੁਰਿੰਦਰ ਸਿੰਘ ਗੁਰਾਇਆਟਾਂਡਾ, 9 ਜੂਨਇੱਥੋਂ ਨੇੜਲੇ ਪਿੰਡ ਨੱਥੂਪੁਰ ਵਿੱਚ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਪਿੰਡ ਵਾਸੀਆਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਮਿਲ ਕੇ ਅੱਜ ਐੱਸਡੀਐੱਮ ਦਫ਼ਤਰ ਟਾਂਡਾ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕਰ ਦਿੱਤਾ।ਕਿਸਾਨ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਲਾਏ ਗਏ ਇਸ ਧਰਨੇ ’ਚ ਪਿੰਡ ਦੀਆਂ ਬੀਬੀਆਂ ਵੀ ਸ਼ਾਮਲ ਹੋਈਆਂ। ਇਸ ਮੌਕੇ ਪਰਮਜੀਤ ਸਿੰਘ ਭੁੱਲਾ ਨੇ ਆਖਿਆ ਕਿ ਇਕ ਪਾਸੇ ਜਿੱਥੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ, ਦੂਜੇ ਪਾਸੇ ਨੱਥੂਪੁਰ ਨਿਵਾਸੀ ਸ਼ਰਾਬ ਦਾ ਠੇਕਾ ਬੰਦ ਕਰਾਉਣ ਲਈ ਧਰਨਾ ਲਗਾਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਜਦੋਂ ਤੱਕ ਰਿਹਾਇਸ਼ੀ ਇਲਾਕੇ ਅਤੇ ਧਾਰਮਿਕ ਸਥਾਨ ਨੇੜਿਓਂ ਸ਼ਰਾਬ ਦਾ ਠੇਕਾ ਬੰਦ ਨਹੀਂ ਹੁੰਦਾ ਉਦੋਂ ਤੱਕ ਉਨ੍ਹਾਂ ਦਾ ਇਹ ਰੋਸ ਧਰਨਾ ਜਾਰੀ ਰਹੇਗਾ।ਇਸ ਮੌਕੇ ਅਰਵਿੰਦਰ ਸਿੰਘ ਰਾਣਾ, ਕਸ਼ਮੀਰ ਸਿੰਘ ਫੱਤਾਕੁੱਲਾ, ਸ਼ਾਮ ਸਿੰਘ, ਸਰਪੰਚ ਜਸਵੀਰ ਸਿੰਘ, ਸਰਪੰਚ ਹੀਰਾ ਸਿੰਘ, ਛਿੰਦਾ ਸਿੰਘ, ਸੁਖਬੀਰ ਸਿੰਘ ਜੌੜਾ, ਲਭਿੰਦਰ ਸਿੰਘ, ਗਣੇਸ਼ ਦੁਸਾਂਝ, ਗੁਰਜੀਤ ਸਿੰਘ, ਬੀਬੀ ਮਨਜੀਤ ਕੌਰ, ਦਿਲਜੀਤ ਕੌਰ, ਕੁਲਵਿੰਦਰ ਕੌਰ, ਗੁਰਮੀਤ ਕੌਰ, ਬਲਜਿੰਦਰ ਕੌਰ ਅਤੇ ਸੁਖਚੈਨ ਸਿੰਘ ਮੌਜੂਦ ਸਨ।