ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 13 ਮਾਰਚਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵਿਰਸਾ ਵਿਹਾਰ ਵਿੱਚ 23 ਮਾਰਚ ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਮੀਟਿੰਗ ਵਿੱਚ ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ, ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਡੈਮੋਕਰੇਟਿਕ ਟੀਚਰ ਫਰੰਟ ਦੇ ਆਗੂ ਅਸ਼ਵਨੀ ਅਵਸਥੀ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ, ਤਰਕਸ਼ੀਲ ਆਗੂ ਸੁਮੀਤ ਸਿੰਘ ਅਤੇ ਰੰਗਕਰਮੀ ਗੁਰਮੇਲ ਸਿੰਘ ਸ਼ਾਮਨਗਰ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਦੁਪਹਿਰ 2 ਵਜੇ ਸ਼ੁਰੂ ਹੋਣ ਵਾਲੇ ਨਾਟਕ, ਕੋਰਿਓਗ੍ਰਾਫ਼ੀ ਅਤੇ ਵਿਦਵਾਨਾਂ ਵੱਲੋਂ ਸ਼ਹੀਦਾਂ ਦੀ ਸ਼ਹਾਦਤ ਤੋਂ ਅੱਜ ਤੱਕ ਦੇ ਸਫ਼ਰ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ।