ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ ਬਰਸੀ ਲਈ ਲਾਮਬੰਦੀ
ਸਿਮਰਤ ਪਾਲ ਿਸੰਘ ਬੇਦੀ
ਜੰਡਿਆਲਾ ਗੁਰੂ, 12 ਮਾਰਚ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਇਥੋਂ ਨਜ਼ਦੀਕੀ ਪਿੰਡ ਚਾਟੀਵਿੰਡ ਵਿਖੇ ਇੰਦਰਜੀਤ ਸਿੰਘ ਕੋਟ ਬੁੱਢਾ ਤੇ ਕਾਰਜ ਸਿੰਘ ਘਰਿਆਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੁਖਵੰਤ ਸਿੰਘ ਦੁਬਲੀ, ਗੁਰਸਾਹਿਬ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ ਨੇ ਦੱਸਿਆ ਕਿ ਕਿਸਾਨੀ ਮੰਗਾਂ ਨੂੰ ਲੈ ਕੇ 2004 ਨੂੰ ਮਾਨਾਂਵਾਲਾ ਰੇਲਵੇ ਸਟੇਸ਼ਨ ’ਤੇ ਜਥੇਬੰਦੀ ਵੱਲੋਂ ਦਿੱਤੇ ਹੋਏ ਪ੍ਰੋਗਰਾਮ ਤਹਿਤ ਰੇਲਾਂ ਰੋਕੀਆਂ ਗਈਆਂ ਸਨ। ਇਸ ਦੌਰਾਨ ਪੁਲੀਸ ਲਾਠੀਚਾਰਜ ਦੌਰਾਨ ਅੰਗਰੇਜ਼ ਸਿੰਘ ਬਾਕੀਪੁਰ ਸ਼ਹੀਦ ਹੋ ਗਿਆ ਸੀ। ਆਗੂਆਂ ਨੇ ਕਿਹਾ ਕਿ ਅੰਗਰੇਜ਼ ਸਿੰਘ ਦਾ 21ਵਾਂ ਸ਼ਹੀਦੀ ਦਿਹਾੜਾ ਆਉਂਦੀ 29 ਮਾਰਚ ਨੂੰ ਹਰੀਕੇ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ।
ਕਿਸਾਨ ਆਗੂਆਂ ਕਿਹਾ ਕਿ ਇਸ ਬਰਸੀ ਸਬੰਧੀ ਪਿੰਡਾਂ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਬਾ ਕਮੇਟੀ ਮੈਂਬਰ ਅੰਗਰੇਜ਼ ਸਿੰਘ ਬੂਟੇਵਾਲ, ਸਰਪੰਚ ਸੰਦੀਪ ਸਿੰਘ ਚਾਟੀਵਿੰਡ, ਹਰਪਾਲ ਸਿੰਘ, ਮੁਖਤਾਰ ਸਿੰਘ, ਅੰਗਰੇਜ਼ ਸਿੰਘ, ਗੁਰਭੇਜ ਸਿੰਘ, ਸਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਅਰਮਿੰਦਰ ਸਿੰਘ, ਸਾਹਿਬ ਸਿੰਘ, ਸਰਪੰਚ ਸਰਬਜੀਤ ਸਿੰਘ, ਰੁਪਿੰਦਰਜੀਤ ਸਿੰਘ, ਅੰਗਰੇਜ਼ ਸਿੰਘ ਚਾਟੀਵਿੰਡ ਖਜ਼ਾਨਚੀ ਆਦਿ ਆਗੂ ਮੌਜੂਦ ਸਨ।