For the best experience, open
https://m.punjabitribuneonline.com
on your mobile browser.
Advertisement

ਸ਼ਾਹਕੋਟ, ਮਲਸੀਆਂ, ਮਹਿਤਪੁਰ ਤੇ ਲੋਹੀਆਂ ਖਾਸ ’ਚ ਕਣਕ ਦੀ ਖਰੀਦ ਸ਼ੁਰੂ

05:11 AM Apr 16, 2025 IST
ਸ਼ਾਹਕੋਟ  ਮਲਸੀਆਂ  ਮਹਿਤਪੁਰ ਤੇ ਲੋਹੀਆਂ ਖਾਸ ’ਚ ਕਣਕ ਦੀ ਖਰੀਦ ਸ਼ੁਰੂ
ਸ਼ਾਹਕੋਟ ’ਚ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ‘ਆਪ’ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ। -ਫੋਟੋ.ਖੋਸਲਾ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 15 ਅਪਰੈਲ
ਸ਼ਾਹਕੋਟ, ਮਲਸੀਆਂ, ਮਹਿਤਪੁਰ ਤੇ ਲੋਹੀਆਂ ਖਾਸ ਦੀਆਂ ਮੰਡੀਆਂ ਵਿੱਚ ਅੱਜ ‘ਆਪ’ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਵੱਲੋਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਸ਼ਾਹਕੋਟ ਤੇ ਮਲਸੀਆਂ ਦੀ ਦਾਣਾ ਮੰਡੀ ਵਿੱਚ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਕਣਕ ਦੇ ਵੇਚ ਸਮੇਂ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਸਮੇਂ ਸਿਰ ਕਰਨ ਲਈ ਸਰਕਾਰੀ ਖਰੀਦ ਏਜੰਸੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ।

Advertisement

ਸ਼ਾਹਕੋਟ ’ਚ ਕੇਵਲ ਕ੍ਰਿਸ਼ਨ/ਪਵਨ ਕੁਮਾਰ ਦੀ ਆੜ੍ਹਤ ਤੋਂ ਪਹਿਲੀ ਢੇਰੀ ਕੋਟਲਾ ਸੂਰਜਮੱਲ੍ਹ ਦੇ ਕਿਾਨ ਬਲਵੀਰ ਸਿੰਘ ਦੀ ਕਣਕ ਪਨਸਪ ਦੇ ਇੰਸਪੈਕਟਰ ਨਵਦੀਪ ਸਿੰਘ ਵੱਲੋਂ ਖਰੀਦੀ ਗਈ। ਕੇਵਲ ਕ੍ਰਿਸ਼ਨ ਪਵਨ ਕੁਮਾਰ ਦੀ ਆੜ੍ਹਤ ਤੋਂ ਪਹਿਲੀ ਢੇਰੀ ਬਲਵੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕੋਟਲਾ ਸੂਰਜ ਮੱਲ੍ਹ ਦੀ ਪਨਸਪ ਦੇ ਇੰਸਪੈਕਟਰ ਨਵਦੀਪ ਸਿੰਘ ਵੱਲੋ ਖਰੀਦੀ ਗਈ। ਮਲਸੀਆਂ ਦੀ ਦਾਣਾ ਮੰਡੀ ’ਚ ਅਗਰਵਾਲ ਟ੍ਰੇਡਿੰਗ ਦੀ ਆੜ੍ਹਤ ਤੋਂ ਪਨਸਪ ਦੇ ਇੰਸਪੈਕਟਰ ਦੀਪਕ ਕੁਮਾਰ ਨੇ ਪੱਤੀ ਸਾਹਲਾ ਨਗਰ (ਮਲਸੀਆਂ) ਦੇ ਕਿਸਾਨ ਹਰਜੀਤ ਸਿੰਘ ਦੀ ਪਹਿਲੀ ਢੇਰੀ ਦੀ ਖਰੀਦ ਕੀਤੀ। ਸਕੱਤਰ ਮਾਰਕੀਟ ਸ਼ਾਹਕੋਟ ਤਜਿੰਦਰ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

Advertisement
Advertisement



Advertisement
Author Image

Harpreet Kaur

View all posts

Advertisement