ਸ਼ੌਕਤ ਅਹਿਮਦ ਪਰੇ ਮੁੜ ਬਣੇ ਬਠਿੰਡਾ ਦੇ ਡਿਪਟੀ ਕਮਿਸ਼ਨਰ
07:45 AM Sep 13, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 12 ਸਤੰਬਰ
ਜ਼ਿਲ੍ਹੇ ਬਠਿੰਡਾ ਦੀ ਵਾਗਡੋਰ ਇੱਕ ਵਾਰ ਫੇਰ ਸ਼ੌਕਤ ਅਹਿਮਦ ਪਰੇ ਨੂੰ ਸੌਂਪ ਦਿੱਤੀ ਗਈ ਹੈ। ਗੌਰਤਲਬ ਹੈ ਕਿ ਸ੍ਰੀ ਸ਼ੌਕਤ ਅਹਿਮਦ ਪਰੇ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਸਨ। 2013 ਬੈਚ ਦੇ ਆਈਏਐੱਸ ਅਫ਼ਸਰ ਸ਼ੌਕਤ ਅਹਿਮਦ ਪਰੇ ਦੂਜੀ ਵਾਰ ਬਠਿੰਡਾ ਦੇ ਡੀਸੀ ਬਣੇ ਹਨ। ਉਹ ਮੌਜੂਦਾ ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ ਜਸਪ੍ਰੀਤ ਸਿੰਘ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਚੰਡੀਗੜ੍ਹ ਤਾਇਨਾਤ ਕੀਤਾ ਗਿਆ। ਸ਼ੌਕਤ ਅਹਿਮਦ ਪਰੇ ਦੀ ਨਿਯੁਕਤੀ ’ਤੇ ਬਠਿੰਡਾ ਵਾਸੀਆਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ 30 ਦੇ ਕਰੀਬ ਆਈਏ ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।
Advertisement
Advertisement
Advertisement