ਸਰਬਜੀਤ ਸਿੰਘ ਭੰਗੂਪਟਿਆਲਾ, 3 ਜੂਨਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਭਾਗ ਸਿੰਘ ਰਾਜਪੁਰਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਰਮਜੀਤ ਸਿੰਘ ਪੰਮਾ (ਪਨੌਦੀਆਂ) ਨੂੰ ਗੁਰਦੁਆਰਾ ਸਾਹਿਬ ਵਿੱਚ ਬਿਲਡਿੰਗ ਸਟੋਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਮੌਜੂਦਗੀ ’ਚ ਅਹੁਦਾ ਸੰਭਾਲ ਲਿਆ। ਇਸ ਮੌਕੇ ’ਤੇ ਸੁਰਜੀਤ ਸਿੰਘ ਗੜ੍ਹੀ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਾਂ ਨੂੰ ਹੋਰ ਵਧੇਰੇ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਖੇਤਰ ਤੋਂ ਇਲਾਵਾ ਵਿਦਿਅਕ ਖੇਤਰ ’ਚ ਵੀ ਚੌਖਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਰ ਸਮਾਜ ਸੇਵਾ ਦੇ ਕਾਰਜ ਵੀ ਜਾਰੀ ਹਨ। ਇਸ ਮੌਕੇ ਮੈਨੇਜਰ ਭਾਗ ਸਿੰਘ ਰਾਜਪੁਰਾ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ ਅਤੇ ਗੁਰਬਚਨ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਸੁਖਦੇਵ ਸਿੰਘ ਕਾਲਵਾ, ਰਿਕਾਰਡ ਕੀਪਰ ਸਰਬਜੀਤ ਸਿੰਘ, ਸਹਾਇਕ ਰਿਕਾਰਡ ਕੀਪਰ ਹਜ਼ੂਰ ਸਿੰਘ ਸਮਾਣਾ, ਅਕਾਊਂਟੈਂਟ ਗੁਰਮੀਤ ਸਿੰਘ, ਸਤਿੰਦਰ ਸਿੰਘ ਬਾਜਵਾ, ਮਹਿੰਦਰ ਸਿੰਘ ਰਾਮਗੜ੍ਹ, ਰਘਵੀਰ ਸਿੰਘ ਬਿੱਟੂ ਅਤੇ ਗਗਨਦੀਪ ਸਿੰਘ ਪੂਨੀਆ ਆਦਿ ਵੀ ਮੌਜੂਦ ਸਨ।