ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਰਣਜੀਤ ਸਿੰਘ ਸੇਵਾ ਮੁਕਤ
05:16 AM Jul 02, 2025 IST
Advertisement
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੀਦ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਰਣਜੀਤ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਗੁਰਨਾਮ ਸਿੰਘ ਜੱਸਲ, ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਤੇ ਓਐੱਸਡੀ ਸਤਬੀਰ ਸਿੰਘ ਧਾਮੀ ਨੇ ਸੁਪਰਵਾਈਜ਼ਰ ਰਣਜੀਤ ਸਿੰਘ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਰਣਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਲਦੇਵ ਸਿੰਘ ਐਮਏ, ਨੇ ਸਭ ਦਾ ਧੰਨਵਾਦ ਕੀਤਾ। -ਟਨਸ
Advertisement
Advertisement
Advertisement
Advertisement