ਖੇਤਰੀ ਪ੍ਰਤੀਨਿਧਲੁਧਿਆਣਾ , 29 ਨਵੰਬਰਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਪਹਿਲੀ ਦਸੰਬਰ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਵਿੱਚ ਯੂਨੀਅਨ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਪਰਵੀਨ ਕੁਮਾਰ ਲੁਧਿਆਣਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ, ਵਿੱਤ ਸਕੱਤਰ ਨਵੀਨ ਕੁਮਾਰ ਸਚਦੇਵਾ, ਸਲਾਹਕਾਰ ਪ੍ਰੇਮ ਚਾਵਲਾ, ਸੰਜੀਵ ਸ਼ਰਮਾ, ਪਰਮਿੰਦਰ ਪਾਲ ਸਿੰਘ ਕਾਲੀਆ, ਹਰੀਦੇਵ ਲੁਧਿਆਣਾ ਅਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਸ਼ਾਮਲ ਹੋਏ।ਆਗੂਆਂ ਨੇ ਦੱਸਿਆ ਹੈ ਕਿ ਸਿੱਖਿਆ ਮੰਤਰੀ ਪੰਜਾਬ ਦੇ ਨਾਮ ਵਾਰ ਵਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ ਹਨ, ਪਰ ਉਨ੍ਹਾਂ ਵੱਲੋਂ ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਇਸ ਕਰਕੇ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਨੇ ਸਾਰੇ ਅਧਿਆਪਕਾਂ ਨੂੰ ਪਹਿਲੀ ਦਸੰਬਰ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।