For the best experience, open
https://m.punjabitribuneonline.com
on your mobile browser.
Advertisement

ਸਾਂਝਾ ਪੰਥਕ ਮੰਚ ਬਣਾਉਣ ਲਈ ਯਤਨ

03:41 AM Jun 28, 2025 IST
ਸਾਂਝਾ ਪੰਥਕ ਮੰਚ ਬਣਾਉਣ ਲਈ ਯਤਨ
Advertisement

Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement
Advertisement

ਅਮ੍ਰਿਤਸਰ, 27 ਜੂਨ

ਸ਼੍ਰੋਮਣੀ ਅਕਾਲੀ ਦਲ ਦੇ ਗਠਨ ਲਈ ਸ੍ਰੀ ਅਕਾਲ ਤਖਤ ਤੋਂ ਬਣੀ ਭਰਤੀ ਕਮੇਟੀ ਅਤੇ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਵਿਚਾਲੇ ਅੱਜ ਮੀਟਿੰਗ ਹੋਈ ਜਿਸ ਵਿੱਚ ਸਾਂਝਾ ਪੰਥਕ ਮੰਚ ਬਣਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ।

ਇਹ ਮੀਟਿੰਗ ਜੱਲੂਪੁਰ ਖੇੜਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਘਰ ਵਿੱਚ ਹੋਈ ਜਿਸ ਵਿੱਚ ਭਰਤੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ ਸ਼ਾਮਿਲ ਸਨ। ਇਸ ਮੌਕੇ ਭਾਈ ਦਇਆ ਸਿੰਘ ਲਹੌਰੀਆ ਵੀ ਮੌਜੂਦ ਸੀ।

ਜਦੋਂ ਕਿ ਦੂਜੇ ਪਾਸੇ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ ਐਮਪੀ ਫਰੀਦਕੋਟ, ਅਮਰਜੀਤ ਸਿੰਘ ਬਨਚਿੜੀ, ਹਰਭਜਨ ਸਿੰਘ ਤੁੜ, ਸੁਰਜੀਤ ਸਿੰਘ ਦੌਲਤਪੁਰ ਹਾਜ਼ਰ ਸਨ।

ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਭਰਤੀ ਕਮੇਟੀ ਵੱਲੋਂ ਪੰਥਕ ਏਕਤਾ ਦੇ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕੀਤਾ ਹੈ। ਇਸ ਮੌਕੇ ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥਕ ਧਿਰਾਂ ਨਾਲ ਤਾਲਮੇਲ ਕਰਕੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਕਰਨ ਦੇ ਸਾਂਝੇ ਯਤਨ ਕੀਤੇ ਜਾਣਗੇ ਤਾਂ ਕਿ ਕੌਮ ਨੂੰ ਪੰਥਕ ਸੰਕਟ ਵਿਚੋਂ ਕੱਢ ਕੇ ਕੌਮ ਨੂੰ ਚੜ੍ਹਦੀ ਕਲਾ ਵੱਲ ਲਿਜਾਇਆ ਜਾ ਸਕੇ।

ਮੀਟਿੰਗ ਮਗਰੋਂ ਪੰਜ ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਸਦਭਾਵਨਾ ਵਾਲੇ ਮਾਹੌਲ ਵਿੱਚ ਮੀਟਿੰਗ ਹੋਈ ਹੈ। ਦੋਵਾਂ ਧਿਰਾਂ ਨੇ ਇਕੱਠੇ ਹੋ ਕੇ ਅਤੇ ਅਕਾਲ ਤਖਤ ਨੂੰ ਸਮਰਪਿਤ ਹੋਰ ਧਿਰਾਂ ਨੂੰ ਵੀ ਨਾਲ ਲੈ ਕੇ ਚੱਲਣ ਦਾ ਫੈਸਲਾ ਕੀਤਾ ਹੈ। ਦੋਵਾਂ ਧਿਰਾਂ ਵੱਲੋਂ ਹੁਣ ਇਸ ਮਾਮਲੇ ਵਿੱਚ ਅਕਾਲ ਤਖਤ ਨੂੰ ਸਮਰਪਿਤ ਹੋਰ ਵੀ ਪੰਥਕ ਧਿਰਾਂ ਨਾਲ ਗੱਲਬਾਤ ਕਰਕੇ ਇੱਕ ਸਾਂਝਾ ਮੰਚ ਬਣਾਉਣ ਦੀ ਯੋਜਨਾ ਹੈ ਜੋ ਭਵਿੱਖ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਇੱਕ ਮੰਚ ਤੋਂ ਲੜੇਗਾ।

Advertisement
Author Image

sukhitribune

View all posts

Advertisement