ਸਾਂਝੇ ਮੋਰਚੇ ਵੱਲੋਂ ਅੰਬੇਡਕਰ ਦਾ ਬੁੱਤ ਤੋੜਨ ਵਾਲਿਆਂ ਦੀ ਨਿਖੇਧੀ
08:41 AM Jan 29, 2025 IST
Advertisement
Advertisement
ਗੁਰਨਾਮ ਸਿੰਘ ਅਕੀਦਾ
ਪਟਿਆਲਾ, 28 ਜਨਵਰੀ
ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ ਕਾਮਰੇਡ ਹਰੀ ਸਿੰਘ ਦੌਣ ਕਲਾਂ, ਦਰਸ਼ਨ ਸਿੰਘ ਬੇਲੂ ਮਾਜਰਾ,ਅਮਰਜੀਤ ਘਨੌਰ ਤੇ ਸੁੱਚਾ ਸਿੰਘ ਕੌਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਵੱਲੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਲੱਗੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦਾ ਘਿਣਾਉਣਾ ਕਾਰਨਾਮਾ ਕੀਤਾ ਗਿਆ ਜੋ ਕਿ ਅਤਿ ਨਿੰਦਣਯੋਗ ਅਤੇ ਮੰਦਭਾਗਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਮੀਟਿੰਗ ਵਿੱਚ ਧੰਨਾ ਸਿੰਘ ਦੌਣ ਕਲਾਂ, ਗੁਰਮੀਤ ਸਿੰਘ ਡੰਡੋਆ, ਪ੍ਰਹਿਲਾਦ ਸਿੰਘ ਨਿਆਲ, ਸੁਖਪਾਲ ਸਿੰਘ ਕਾਦਰਾਬਾਦ, ਰਾਜ ਕਿਸ਼ਨ ਨੂਰਖੇੜੀਆਂ, ਰਣਧੀਰ ਸਿੰਘ ਕਾਦਰਾਬਾਦ, ਸੁਖਦੇਵ ਸਿੰਘ ਨਿਆਲ, ਨੀਲਮ ਰਾਣੀ ਤੇ ਨਰਿੰਦਰ ਕੌਰ ਆਦਿ ਆਗੂ ਸ਼ਾਮਲ ਹੋਏ।
Advertisement
Advertisement