ਸਾਈਬਰ ਜਾਗਰੂਕਤਾ ਮੁਹਿੰਮ ਵਿੱਢੀ
05:22 AM Mar 03, 2025 IST
Advertisement
ਜਲੰਧਰ: ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈਆਈਸੀ) ਵੱਲੋਂ ਸਾਈਬਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਵਿਦਿਆਰਥੀਆਂ ਨੇ ਸਾਈਬਰ ਸੁਰੱਖਿਆ ਬਾਰੇ ਸਲੋਗਨ ਕੀਤੀ ਅਤੇ ਪੇਸ਼ਕਾਰੀ ਦਿੱਤੀ। ਇਸ ਮੁਹਿੰਮ ਦੀ ਕੋਆਰਡੀਨੇਟਰ ਪ੍ਰੋ. ਸਿਮਰਨਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸੁਰੱਖਿਅਤ ਡਿਜੀਟਲ ਸੱਭਿਆਚਾਰ ਵਿਕਸਿਤ ਕਰਨਾ ਹੈ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਸਾਈਬਰ ਜਾਗਰੂਕਤਾ ਮੁਹਿੰਮਾਂ ਬਹੁਤ ਜ਼ਰੂਰੀ ਹਨ। ਇਸ ਮੁਹਿੰਮ ਦੇ ਕੋਆਰਡੀਨੇਟਰ ਲਖਵਿੰਦਰ ਕੌਰ ਅਤੇ ਪ੍ਰੋ. ਅਮਰਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਪਹਿਲਕਦਮੀ ਲਈ ਸਹਿਯੋਗ ਦਿੱਤਾ। -ਪੱਤਰ ਪ੍ਰੇਰਕ
Advertisement
Advertisement
Advertisement
Advertisement