ਸਾਈਬਰ ਠੱਗੀ ਮਾਰਨ ਵਾਲਾ ਮੁਲਜ਼ਮ ਪੁਲੀਸ ਗ੍ਰਿਫ਼ਤਾਰ
05:33 AM Feb 02, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 1 ਫਰਵਰੀ
ਇਥੋਂ ਦੀ ਪੁਲੀਸ ਨੇ ਇਕ ਵਿਅਕਤੀ ਨਾਲ ਸਾਈਬਰ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਿਰਸਾ ਸ਼ਹਿਰ ਦੇ ਸੈਕਟਰ 20 ਹੱਡਾ ਦੇ ਵਸਨੀਕ ਦਵਿੰਦਰ ਸਿੰਘ ਪੁੱਤਰ ਖੇਰਾਤੀ ਨੂੰ ਸ਼ੇਅਰ ਮਾਰਕੀਟ ਵਿੱਚ ਪੈਸੇ ਲਗਾਉਣ ਦੇ ਨਾਮ ’ਤੇ ਮੋਟ ਮੁਨਾਫ਼ਾ ਕਮਾਉਣ ਦੇ ਦਿੱਤੇ ਗਏ ਲਾਲਚ ਦੌਰਾਨ ਸਾਈਬਰ ਠੱਗ ਨੇ ਉਸ ਤੋਂ ਲਗਪਗ 33 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਕੀਤੀ ਸੀ। ਇਸ ਮਾਮਲੇ ’ਚ ਪੁਲੀਸ ਨੇ ਮਹੱਤਵਪੂਰਨ ਸੁਰਾਗ ਇਕੱਠੇ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੰਗ ਲਾਲ ਮੀਨਾ ਪੁੱਤਰ ਰਾਮੂ ਲਾਲ ਮੀਨਾ ਵਾਸੀ ਪਿੰਡ ਰੂਪਪੁਰਾ, ਥਾਣਾ ਸ਼ਿਵਦਾਸਪੁਰਾ, ਜੈਪੁਰ, ਰਾਜਸਥਾਨ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Advertisement
Advertisement
Advertisement