For the best experience, open
https://m.punjabitribuneonline.com
on your mobile browser.
Advertisement

ਸਾਢੇ ਚਾਰ ਕਿਲੋ ਹੈਰੋਇਨ ਸਣੇ ਛੇ ਗ੍ਰਿਫ਼ਤਾਰ

06:02 AM Jun 11, 2025 IST
ਸਾਢੇ ਚਾਰ ਕਿਲੋ ਹੈਰੋਇਨ ਸਣੇ ਛੇ ਗ੍ਰਿਫ਼ਤਾਰ
Advertisement

ਟ੍ਰਿਬਿਊਨ ਨਿਉਜ ਸਰਵਿਸ
ਅੰਮ੍ਰਿਤਸਰ, 10 ਜੂਨ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਅਰਸ਼ਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਸਬੰਧਤ 6 ਕਾਰਕੁਨਾਂ ਨੂੰ ਲਗਪਗ 4.5 ਕਿਲੋ ਹੈਰੋਇਨ ਅਤੇ 8.7 ਲੱਖ ਰੁਪਏ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਕਰਨ (25) ਵਾਸੀ ਅਲਗੋਂ ਖੁਰਦ ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ਼ (22) ਵਾਸੀ ਮਹਿੰਦੀਪੁਰ ਤਰਨ ਤਾਰਨ, ਗੁਰਮੀਤ ਸਿੰਘ ਉਰਫ਼ ਗੀਤੂ (24) ਵਾਸੀ ਸੁਖੇਰਾ ਬੋਦਲਾ ਫ਼ਾਜ਼ਿਲਕਾ, ਰਾਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ ਤਰਨਤਾਰਨ ਵਜੋਂ ਹੋਈ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ ਤੇ ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
Advertisement
Advertisement
Author Image

Balbir Singh

View all posts

Advertisement