ਸਾਬਕਾ ਕੌਂਸਲਰ ਗੁਰਦੀਪ ਕੌਰ ਦੀ ਕਾਂਗਰਸ ’ਚ ਵਾਪਸੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਜੂਨ
ਹਲਕਾ ਆਤਮ ਨਗਰ ਵਾਰਡ 48 ਦੀ ਚਾਰ ਵਾਰ ਕੌਂਸਲਰ ਰਹਿ ਚੁੱਕੀ ਗੁਰਦੀਪ ਕੌਰ ਨੇ ਅੱਜ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਪਟਕਾ ਪਾ ਕੇ ਸ਼ਾਮਲ ਕੀਤਾ। ਇਸ ਮੌਕੇ ਰਾਜਾ ਵੜਿੰਗ ਅਤੇ ਬੈਂਸ ਨੇ ਕਿਹਾ ਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਹਰ ਵਰਕਰ ਨੂੰ ਉਸ ਦਾ ਬਣਦਾ ਮਾਣ-ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਕਾਂਗਰਸ ਸਰਕਾਰ ਦਾ ਗਠਨ ਕਰੇਗੀ।
ਇਸ ਮੌਕੇ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਦੂਜਿਆਂ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਦੁਖੀ ਹਨ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਕੌਂਸਲਰ ਹਰਵਿੰਦਰ ਸਿੰਘ ਕਲੇਰ, ਤਲਵਿੰਦਰ ਸਿੰਘ ਟੋਨੀ, ਬਲਜੀਤ ਸਿੰਘ ਮਾਨ, ਪ੍ਰਧਾਨ ਬਲਦੇਵ ਸਿੰਘ ਅਤੇ ਪੱਪਲ ਕੁਮਾਰ ਤੇ ਹੋਰ ਹਾਜ਼ਰ ਸਨ।