For the best experience, open
https://m.punjabitribuneonline.com
on your mobile browser.
Advertisement

ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਨੇ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ

05:47 AM Apr 15, 2025 IST
ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਨੇ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ
ਰਿਆਤ-ਬਾਹਰਾ ਯੂਨੀਵਰਸਿਟੀ ’ਚ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਮੰਤਰੀ ਹਰਜੋਤ ਸਿੰਘ ਬੈਂਸ। -ਫੋਟੋ: ਵਿੱਕੀ ਘਾਰੂ
Advertisement

ਮਿਹਰ ਸਿੰਘ
ਕੁਰਾਲੀ, 14 ਅਪਰੈਲ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸੂਬੇ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਫ਼ਨੇ ਸਾਕਾਰ ਕਰਨ ਲਈ ਬਚਨਵੱਧ ਹੈ। ਸ੍ਰੀ ਬੈਂਸ ਅੱਜ ਸਹੌੜਾਂ ਦੀ ਰਿਆਤ-ਬਾਹਰਾ ਯੂਨੀਵਰਸਿਟੀ ਵਿੱਚ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਪ੍ਰਸ਼ਾਸਨ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਡਾ. ਅੰਬੇਦਕਰ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਸਿੱਖਿਆ ਮੰਤਰੀ ਨੇ ਸੱਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਪੰਜ ਲਾਭਪਾਤਰੀਆਂ ਨੂੰ ਅਸ਼ੀਰਵਾਦ (ਸ਼ਗਨ) ਸਕੀਮ ਦੇ ਪ੍ਰਵਾਨਗੀ ਪੱਤਰ ਵੀ ਸੌਂਪੇ। ਇਸ ਮੌਕੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਡਾ. ਅੰਬੇਡਕਰ ਵੱਲੋਂ ਦੇਸ਼ ਤੇ ਸਮਾਜ ਨੂੰ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਰਿਆਤ ਅਤੇ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।
ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ ਬਲਾਕ ਕਾਂਗਰਸ ਮਾਜਰੀ ਦੇ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਹਲਕਾ ਖਰੜ ਦੇ ਇੰਚਾਰਜ਼ ਵਿਜੇ ਸ਼ਰਮਾ ਟਿੰਕੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਨੇਤਰ ਸਿੰਘ ਕਲੇਰ, ਨਵੀਨ ਬਾਂਸਲ, ਭਾਈ ਰਾਮ ਸਿੰਘ, ਸਰਪੰਚ ਦਲਵੀਰ ਸਿੰਘ, ਗੁਰਦੇਵ ਸਿੰਘ ਪੱਲਣਪੁਰ, ਸਤਿੰਦਰ ਸਿੰਘ ਸੱਤੀ ਅੰਦਹੇੜੀ ਨੇ ਵਿਚਾਰ ਰੱਖੇ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਾ. ਅੰਬੇਡਕਰ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮਗਰੋਂ ਉਹ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿੱਚ ਕਰਵਾਏ ਸੈਮੀਨਾਰ ਵਿੱਚ ਮੁੱਖ-ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਸਣੇ ਜ਼ਿਲ੍ਹਾ ਅਧਿਕਾਰੀ ਅਤੇ ਆਗੂਆਂ ਨੇ ਵੀ ਵਿਚਾਰ ਪੇਸ਼ ਕੀਤੇ। ਡੀਸੀ ਡਾ. ਸੋਨਾ ਥਿੰਦ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਧੰਨਵਾਦ ਕੀਤਾ।
ਚਮਕੌਰ ਸਿੰਘ (ਸੰਜੀਵ ਕੁਮਾਰ ਬੱਬੀ): ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਵੱਲੋਂ ਲੇਬਰ ਚੌਕ ਵਿੱਚ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ, ਕਿਰਤੀ ਕਿਸਾਨ ਮੋਰਚੇ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੀਮਰੂ, ਸਲਾਹਕਾਰ ਮਲਾਗਰ ਸਿੰਘ ਅਤੇ ਸਤਵਿੰਦਰ ਸਿੰਘ ਨੀਟਾ ਨੇ ਸੰਬੋਧਨ ਕੀਤਾ। ਇਸ ਮੌਕੇ ਪੀਐੱਸਯੂ ਦੇ ਆਗੂ ਰਾਣਾ ਪ੍ਰਤਾਪ ਸਿੰਘ, ਸੁਰਿੰਦਰ ਸਿੰਘ, ਰਮੇਸ਼ ਕੁਮਾਰ, ਮੋਹਣ ਸਿੰਘ ਆਦਿ ਹਾਜ਼ਰ ਸਨ।
ਲਾਲੜੂ (ਸਰਬਜੀਤ ਸਿੰਘ ਭੱਟੀ): ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਡਾ. ਅੰਬੇਡਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਬਦੌਲਤ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਹੈ। ਸ੍ਰੀ ਰੰਧਾਵਾ ਨੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਨਗਰ ਕੌਂਸਲ ਦਫ਼ਤਰ ਲਾਲੜੂ ਤੇ ਹੰਡੇਸਰਾ ਨੇੜਲੇ ਪਿੰਡ ਖੇਲਣ, ਰਜਾਪੁਰ ਵਿੱਚ ਕਰਵਾਏ ਸਮਾਗਮਾਂ ’ਚ ਸ਼ਿਰਕਤ ਕੀਤੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤੀਸ਼ ਰਾਣਾ, ਕੌਂਸਲਰ, ‘ਆਪ’ ਦੇ ਬਲਾਕ ਪ੍ਰਧਾਨ, ਪਿੰਡਾਂ ਦੇ ਸਰਪੰਚ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਣੇ ਵੱਡੀ ਗਿਣਤੀ ਲੋਕ ਹਾਜ਼ਰ ਸਨ।
ਖਰੜ (ਸ਼ਸ਼ੀ ਪਾਲ ਜੈਨ): ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਉਪ ਪ੍ਰਧਾਨ ਡਾ. ਰਘਵੀਰ ਸਿੰਘ ਬੰਗੜ ਦੀ ਅਗਵਾਈ ਵਿੱਚ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਗ਼ਰੀਬਾਂ ਦੇ ਮਸੀਹਾ ਸਨ। ਸ੍ਰੀ ਬੰਗੜ ਨੇ ਕਿਹਾ ਕਿ ਅੱਜ ਸ੍ਰੀ ਅੰਬੇਡਕਰ ਦੇ ਬੁੱਤਾਂ ਨਾਲ ਜੋ ਛੇੜ-ਛਾੜ ਹੋ ਰਹੀ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਲਖਵੀਰ ਸਿੰਘ, ਰਾਜਿੰਦਰ ਸਿੰਘ, ਚੰਨਣ ਰਾਮ, ਸ਼ੇਰ ਸਿੰਘ ਅਤੇ ਪਿਆਰਾ ਸਿੰਘ ਆਦਿ ਮੌਜੂਦ ਸਨ।
ਸਥਾਨਕ ਨਗਰ ਕੌਂਸਲ ਖਰੜ ਦੇ ਪਾਰਕ ਨਜ਼ਦੀਕ ਬਣੇ ਲੇਬਰ ਚੌਂਕ ਵਿੱਚ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਖਰੜ ਵੱਲੋਂ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਜ਼ਦੂਰ ਆਗੂ ਸੁਰਿੰਦਰ ਸਿੰਘ ਬਡਾਲਾ ਤੇ ਕਮਿਊਨਿਸਟ ਆਗੂ ਯੋਗ ਰਾਜ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਵਿੱਚ ਸੇਵਾ ਸਿੰਘ ਖਾਨਪੁਰ, ਡਾ. ਬਲਜੀਤ ਸਿੰਘ, ਹਰਜਿੰਦਰ ਪਾਲ ਸਿੰਘ ਡੱਲਾ ਆਦਿ ਨੇ ਭਾਗ ਲਿਆ।
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪਿੰਡ ਰੁੜਕੀ ’ਚ ਬਾਬਾ ਸਾਹਿਬ ਅੰਬੇਡਕਰ ਸੁਸਾਇਟੀ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਸਮਾਜ ਸੇਵੀ ਪ੍ਰੋ. ਧਰਮਜੀਤ ਜਲਵੇੜਾ ਨੇ ਕਿਹਾ ਕਿ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਨੂੰ ਸਮਝਣ ਦੀ ਲੋੜ ਹੈ।
ਨੰਗਲ (ਬਲਵਿੰਦਰ ਰੈਤ): ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿੱਚ ਪ੍ਰਿੰਸੀਪਲ ਸੀਮਾ ਸੈਣੀ ਦੀ ਅਗਵਾਈ ਹੇਠ ਕਾਲਜ ਦੇ ਐੱਨਐੱਸਐੱਸ ਯੂਨਿਟ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਤ ਰੈਲੀ ਕੱਢੀ ਗਈ। ਇਸ ਵਿੱਚ 50 ਦੇ ਕਰੀਬ ਵਿਦਿਆਰਥੀ ਸ਼ਾਮਲ ਹੋਏ। ਇਸ ਦਾ ਪ੍ਰਬੰਧ ਕੋਅਰਡੀਨੇਟਰ ਡਾ. ਕਮਲ ਕੁਮਾਰ, ਡਾ ਕੁਸਮ ਬਿਡਲਾ, ਕੋ-ਕੋਅਰਡੀਨੇਟਰ ਦਿਨੇਸ਼ ਕੁਮਾਰ ਆਦਿ ਨੇ ਕੀਤਾ। ਇਸੇ ਤਰ੍ਹਾਂ ਨੂਰਪੁਰ ਬੇਦੀ ਵਿੱਚ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਆਸ਼ਾ ਫੈਸਿਲੀਟੇਟਰ ਵਰਕਰਜ਼ ਯੂਨੀਅਨ ਸੀਟੂ ਬਲਾਕ ਪ੍ਰਧਾਨ ਬਲਜੀਤ ਕੌਰ, ਭਾਰਤ ਨਿਰਮਾਣ ਮਜ਼ਦੂਰ ਯੂਨੀਅਨ ਸੀਟੂ ਦੇ ਆਗੂ ਪ੍ਰੇਮ ਚੰਦ ਜੱਟਪੁਰ ਨੇ ਕੀਤੀ।

Advertisement

Advertisement
Advertisement

ਬਨੀ ਸੰਧੂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ

ਜ਼ੀਰਕਪੁਰ (ਹਰਜੀਤ ਸਿੰਘ): ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ’ਤੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰੋਗਰਾਮ ਕਨਵੀਨਰ ਮਨਪ੍ਰੀਤ ਸਿੰਘ ਬਨੀ ਸੰਧੂ ਵੱਲੋਂ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹੋਏ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ੍ਰੀ ਸੰਧੂ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇਸ਼ ਨੂੰ ਮਜ਼ਬੂਤ ਸੰਵਿਧਾਨ ਦੇਣ ਲਈ ਜਾਣੇ ਜਾਂਦੇ ਹਨ। ਇਸ ਮੌਕੇ ਸ੍ਰੀ ਸੰਧੂ ਨੇ ਜ਼ੀਰਕਪੁਰ ਦੀ ਅੰਬੇਡਕਰ ਕਲੋਨੀ ਦਾ ਦੌਰਾ ਕਰ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ। ਇਸ ਮਗਰੋਂ ਵੱਖ-ਵੱਖ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਲੋਕਾਂ ਨੂੰ ਡਾ. ਅੰਬੇਡਕਰ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਅੰਬੇਡਕਰ ਯੁੱਗ ਪੁਰਸ਼ ਸਨ: ਚਰਨਜੀਤ ਸਿੰਘ

ਰੂਪਨਗਰ (ਜਗਮੋਹਨ ਸਿੰਘ): ਇੱਥੇ ਸਰਕਾਰੀ ਕਾਲਜ ਰੂਪਨਗਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਅਤੇ ਵਿਧਾਇਕ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ੍ਰੀ ਚੱਢਾ ਅਤੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਯੁੱਗ ਪੁਰਸ਼ ਸਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦਲਿਤ ਤੇ ਕਮਜ਼ੋਰ ਵਰਗਾਂ ਨੂੰ ਉੱਚਿਤ ਥਾਂ ਦਿਵਾਉਣ ਲਈ ਹੀ ਨਹੀਂ ਲਾਇਆ ਸਗੋਂ ਆਪਣੇ ਜੀਵਨ ’ਚ ਸਮਾਜਿਕ, ਆਰਥਿਕ, ਰਾਜਨੀਤਕ, ਵਿਦਿਅਕ, ਧਾਰਮਿਕ, ਔਰਤਾਂ ਨੂੰ ਸਨਮਾਨ ਦਿਵਾਉਣ ਤੇੇ ਸੰਵਿਧਾਨਕ ਖੇਤਰਾਂ ’ਚ ਵੀ ਵੱਡਮੁੱਲਾ ਯੋਗਦਾਨ ਪਾਇਆ।

Advertisement
Author Image

Balwant Singh

View all posts

Advertisement