For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਵੱਲੋਂ ਸੜਕ ਸੁਰੱਖਿਆ ਬਾਰੇ ਮੀਟਿੰਗ

05:08 AM May 09, 2025 IST
ਸਿਹਤ ਮੰਤਰੀ ਵੱਲੋਂ ਸੜਕ ਸੁਰੱਖਿਆ ਬਾਰੇ ਮੀਟਿੰਗ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਸੜਕ ਸੁਰੱਖਿਆ ਦੀ ਸਮੀਖਿਆ ਮੀਟਿੰਗ ਕਰਦੇ ਹੋਏ। -ਫੋਟੋ: ਭੰਗੂ
Advertisement
ਖੇਤਰੀ ਪ੍ਰਤੀਨਿਧ
Advertisement

ਪਟਿਆਲਾ, 8 ਮਈ

Advertisement
Advertisement

ਇੱਕ ਦਿਨ ਪਹਿਲਾਂ ਪਟਿਆਲਾ ਦੇ ਇੱਕ ਸਕੂਲ ਦੇ ਬੱਚਿਆਂ ਦੀ ਸਮਾਣਾ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਹੋਈ ਮੌਤ ਦਾ ਗੰਭੀਰ ਨੋਟਿਸ ਲੈਂਦਿਆਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਟਿੱਪਰਾਂ ਅਤੇ ਸਕੂਲ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ ਕਰਨ ’ਤੇ ਜ਼ੀਰੋ ਟਾਲਰੈਂਸ ਦੀ ਨੀਤੀ ਸਖ਼ਤੀ ਨਾਲ ਆਪਣਾਈ ਜਾਵੇ। ਇਸ ਮੀਟਿੰਗ ’ਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸਪੀ ਵੈਭਵ ਚੌਧਰੀ, ਆਰਟੀਏ ਨਮਨ ਮਾਰਕੰਨ, ਸਮੂਹ ਐੱਸਡੀਐੱਮਜ਼ ਤੇ ਡੀਐੱਸਪੀ ਟਰੈਫਿਕ ਸਣੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਸਕੂਲ ਵਾਹਨ ਸੁਰੱਖਿਆ ਮਾਪਦੰਡਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ, ਇਸ ਲਈ ਟਿੱਪਰਾਂ ਦੀ ਸਪੀਡ ਸੜਕਾਂ ਉਪਰ ਚੱਲਣ ਸਮੇਂ 60 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਹਰੇਕ ਟਿੱਪਰ ਵਿੱਚ ਸਪੀਡ ਗਵਰਨਰ ਲੱਗਿਆ ਹੋਵੇ ਤੇ ਸਕੂਲੀ ਬੱਸਾਂ ਵੱਲੋਂ ਵੀ ਸੇਫ਼ ਸਕੂਲ ਵਾਹਨ ਨੀਤੀ ਮੁਤਾਬਕ ਇੱਕ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਕੂਲਾਂ ਦੇ ਲੱਗਣ ਅਤੇ ਛੁੱਟੀ ਦੇ ਸਮੇਂ ਦੌਰਾਨ ਟਿੱਪਰ ਨਾ ਚੱਲਣ ਤੇ ਉਲੰਘਣਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਲਈ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਸਰਕਾਰ ਉਸ ਨੂੰ ਵੀ ਨਹੀਂ ਬਖ਼ਸ਼ੇਗੀ। ਉਨ੍ਹਾਂ ਟਰੈਫਿਕ ਪੁਲੀਸ, ਟਰਾਂਸਪੋਰਟ ਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਟਿੱਪਰ ਤੇ ਟਰੱਕ ਡਰਾਇਵਰਾਂ ਸਮੇਤ ਸਕੂਲੀ ਬੱਸਾਂ ਦੇ ਚਾਲਕਾਂ ਦੀ ਫਿਟਨੈਸ ਜਾਂਚ, ਡੋਪ ਟੈਸਟ ਤੇ ਅੱਖਾਂ ਦੀ ਨਜ਼ਰ ਜਾਂਚ ਸਮੇਤ ਇਨ੍ਹਾਂ ਨੂੰ ਆਵਾਜਾਈ ਨੇਮਾਂ ਦੀ ਟ੍ਰੇਨਿੰਗ ਕਰਵਾਉਣੀ ਵੀ ਯਕੀਨੀ ਬਣਾਈ ਜਾਵੇ।

ਰਾਜਿੰਦਰਾ ਹਸਪਤਾਲ ਮੂਹਰੇ ਤੇ ਸੜਕਾਂ ’ਤੇ ਬਣੇ ਢਾਬਿਆਂ ਦੇ ਦੇਰ ਰਾਤ ਸਮੇਂ ਤੱਕ ਖੁੱਲ੍ਹੇ ਰੱਖਣ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਅਜਿਹੇ ਢਾਬਿਆਂ ਦਾ ਸਮੇਂ ਸਿਰ ਬੰਦ ਕਰਨਾ ਯਕੀਨੀ ਬਣਾਇਆ ਜਾਵੇ। ਸਿਹਤ ਮੰਤਰੀ ਨੇ ਆਰ.ਟੀ.ਏ. ਨੂੰ ਹਦਾਇਤ ਕੀਤੀ ਕਿ ਸਕੂਲੀ ਬੱਸਾਂ ਤੇ ਹੋਰ ਵਾਹਨਾਂ, ਜਿਨ੍ਹਾਂ ਵਿੱਚ ਸਕੂਲੀ ਬੱਚੇ ਜਾਂਦੇ ਹਨ ਸਮੇਤ ਟਿੱਪਰਾਂ ਤੇ ਟਰੱਕਾਂ ਦੀ ਆਵਾਜਾਈ ਨੂੰ ਚੈਕਿੰਗ ਕਰਕੇ ਹਾਦਸਿਆਂ ਦਾ ਕਾਰਨ ਬਣਨ ਵਾਲੇ ਚਾਲਕਾਂ ਵਿਰੁੱਧ ਸਖ਼ਤੀ ਵਰਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਉਹ ਸਕੂਲ ਮੁਖੀਆਂ ਨਾਲ ਹਰ ਸਬ ਡਵੀਜਨ ਵਿਖੇ ਬੈਠਕਾਂ ਕਰਕੇ ਸਕੂਲ ਪ੍ਰਬੰਧਕਾਂ ਤੇ ਮਾਪਿਆਂ ਵੱਲੋਂ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਾ ਯਕੀਨੀ ਬਣਾਉਣਗੇ।

Advertisement
Author Image

Charanjeet Channi

View all posts

Advertisement