ਸਿਹਤ ਵਿਭਾਗ ਦੇ ਕਰਮਚਾਰੀ ਨੂੰ ਜ਼ਖ਼ਮੀ ਕਰਨ ਵਾਲਾ ਗ੍ਰਿਫ਼ਤਾਰ
05:14 AM Jul 06, 2025 IST
Advertisement
ਪੱਤਰ ਪ੍ਰੇਰਕ
ਤਲਵੰਡੀ ਸਾਬੋ 5 ਜੁਲਾਈ
ਬੀਤੇ ਕੱਲ੍ਹ ਸਥਾਨਕ ਸਿਵਲ ਹਸਪਤਾਲ ਦੇ ਕੰਪਿਊਟਰ ਅਪਰੇਟਰ ’ਤੇ ਕਿਰਪਾਨ ਨਾਲ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ ਨਿਹੰਗ ਸਿੰਘ ਨੂੰ ਤਲਵੰਡੀ ਸਾਬੋ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰ ਕੋਲ ਦਵਾਈ ਲੈਣ ਆਏ ਕਾਲੂ ਸਿੰਘ ਨਿਹੰਗ ਸਿੰਘ ਵਾਸੀ ਭਾਗੀਵਾਂਦਰ ਨੇ ਪਰਚੀ ਲੈਣ ਸਮੇਂ ਕੰਪਿਊਟਰ ਅਪਰੇਟਰ ਗੁਰਸੇਵਕ ਸਿੰਘ ਨਾਲ ਬਹਿਸਬਾਜ਼ੀ ਤੇ ਗਾਲੀ ਗਲੋਚ ਕਰਦਿਆਂ ਉਸ ’ਤੇ ਕਿਰਪਾਨ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ। ਹਮਲੇ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ। ਤਲਵੰਡੀ ਸਾਬੋ ਪੁਲੀਸ ਨੇ ਗੁਰਸੇਵਕ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਕਾਲੂ ਸਿੰਘ ਨਿਹੰਗ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਆਰੰਭੀ ਸੀ। ਅੱਜ ਪੁਲੀਸ ਨੇ ਕਾਲੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
Advertisement
Advertisement