ਜੋਗਿੰਦਰ ਸਿੰਘ ਮਾਨਮਾਨਸਾ, 12 ਅਪਰੈਲਸਿਹਤ ਵਿਭਾਗ ਮਾਨਸਾ ਅਧੀਨ ਕੰਮ ਕਰਦੇ ਆਊਟਸੋਰਸ/ਕੱਚੇ ਕਰਮਚਾਰੀਆਂ ਨੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਨੂੰ ਲੈਕੇ ਪੰਜਾਬ ਸਰਕਾਰ ਤੇ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਨਿਗੂਣੀ ਤਨਖਾਹ ਵੀ ਸਮੇਂ-ਸਿਰ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਉਨ੍ਹਾਂ ਨੇ ਘਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੁੰਦਾ ਹੈ।ਆਊਟਸੋਰਸ/ਕੱਚੇ ਐਂਪਲਾਈਜ਼ ਯੂਨੀਅਨ ਸਿਹਤ ਵਿਭਾਗ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਜਿੰਦਲ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਝੂਠੇ ਦਾਅਵੇ ਕਰਦੀ ਆ ਰਹੀ ਹੈ ਅਤੇ ਦੂਜੇ ਪਾਸੇ ਸਿਹਤ ਵਿਭਾਗ ਅਧੀਨ ਕੰਮ ਕਰਦੇ ਆਊਟਸੋਰਸ/ਕੱਚੇ ਮੁਲਾਜਮਾਂ ਨੂੰ ਬਣਦੀ ਤਨਖਾਹ ਵੀ ਸਮੇਂ-ਸਿਰ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਮਹੀਨਾ ਫਰਵਰੀ ਅਤੇ ਮਾਰਚ 2025 ਦੀ ਤਨਖਾਹ ਉਨ੍ਹਾਂ ਨੂੰ ਨਹੀਂ ਮਿਲੀ ਹੈ। ਇਸ ਮੌਕੇ ਹਰਜਿੰਦਰ ਸਿੰਘ ਝੁਨੀਰ, ਅੰਮ੍ਰਿਤਪਾਲ ਸਿੰਘ, ਜਸਵੀਰ ਕੌਰ, ਹਰਪਾਲ ਕੌਰ ਘਰਾਂਗਣਾ, ਕੁਲਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।