ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 7 ਅਪਰੈਲਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਸਰਕਾਰੀ ਐਲੀਮੈਂਟਰੀ ਸਕੂਲ ਤੁੰਗ ਬਾਲਾ ਵਿੱਚ ਬੱਚਿਆਂ ਨੂੰ ਆਧੁਨਿਕ ਕਲਾਸ ਰੂਮ ਸਮਰਪਿਤ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਨੂੰ ਦੁਨੀਆਂ ਦੇ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਆਉਣ ਵਾਲੀਆਂ ਪੀੜ੍ਹੀਆਂ ਦੀ ਤਕਦੀਰ ਬਦਲੇਗੀ। ਲੋੜਵੰਦ ਪਰਿਵਾਰਾਂ ਦੇ ਬੱਚੇ ਜੋ ਮਹਿੰਗੇ ਸਕੂਲਾਂ ਦੀ ਸਿੱਖਿਆ ਤੋਂ ਵਾਂਝੇ ਹੋਣ ਕਾਰਨ ਮੁਕਾਬਲੇਬਾਜ਼ੀ ਵਿੱਚ ਬਹੁਤ ਪਛੜ ਜਾਂਦੇ ਸਨ, ਨੂੰ ਹੁਣ ਨਿੱਜੀ ਸਕੂਲਾਂ ਨਾਲੋਂ ਵੀ ਪੜ੍ਹਾਈ ਦਾ ਵਧੀਆ ਮਾਹੌਲ ਸਰਕਾਰੀ ਸਕੂਲਾਂ ਵਿੱਚ ਮਿਲੇਗਾ।ਇਸ ਤਹਿਤ ਅੱਜ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਹਲਕੇ ਦੇ 3 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦੇ ਕੰਮ ਦਾ ੳਦਘਾਟਨ ਕਰਦਿਆਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਬੜੇ ਮਾਣ ਨਾਲ ਦਾਖਲਾ ਕਰਵਾਉਣਗੇ।ਹਲਕਾ ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਚੋੱਕ ਲੱਛਮਣਸਰ ਅਤੇ ਸਰਕਾਰੀ ਹਾਈ ਚੌਕ ਲੱਛਮਣਸਰ ਦੇ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਕ੍ਰਮਵਾਰ ਕਰੀਬ 35 ਲੱਖ ਰੁਪਏ, 10.70 ਲੱਖ ਰੁਪਏ ਅਤੇ 8 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇੰਨ੍ਹਾਂ ਸਕੂਲਾਂ ਵਿਚ ਸਮਰਾਟ ਕਲਾਸ ਰੂਮ, ਇੰਟਰਐਕਟਿਵ ਪੈਨਲ ਅਤੇ ਟਾਇਲਟ ਬਲਾਕ ਬਣਾਏ ਗਏ ਹਨ। ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਝੀਤਾ ਖੁਰਦ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।