ਸਿੱਖ ਨੌਜਵਾਨ ਦੇ ਕੇਸ ਕਤਲ ਕਰਨ ਦੇ ਮਾਮਲੇ ’ਚ ਕੇਸ ਦਰਜ
04:40 AM May 05, 2025 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਤਹਿਤ ਕਲਿਆਣਪੁਰੀ ਵਾਸੀ ਸਿੱਖ ਨੌਜਵਾਨ ਦੇ ਕੇਸ ਕਤਲ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਐੱਫਆਈਆਰ ਦਰਜ ਕਰ ਲਈ ਹੈ ਤੇ ਭਰੋਸਾ ਦੁਆਇਆ ਹੈ ਕਿ ਮਾਮਲੇ ਵਿਚ ਪੂਰਾ ਇਨਸਾਫ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ 9 ਅਪਰੈਲ ਨੂੰ ਕਲਿਆਣਪੁਰੀ ਵਾਸੀ ਰਾਜੂ ਸਿੰਘ ਦੇ ਕੇਸ ਕਤਲ ਕਰ ਦਿੱਤੇ ਗਏ ਸਨ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਨਾਲ ਥਾਣਾ ਸ਼ਕਰਪੁਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਪੀੜਤਾਂ ਨੇ ਕਿਹਾ ਕਿ ਪੁਲੀਸ ਨੇ ਸਾਨੂੰ ਭਰੋਸਾ ਦੁਆਇਆ ਗਿਆ ਹੈ ਕਿ ਇੰਸਪੈਕਟਰ ਲੈਵਲ ਦੀ ਟੀਮ ਬਣਾ ਕੇ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ।
Advertisement
Advertisement
Advertisement
Advertisement