ਸਿੱਧੀ ਬਿਜਾਈ ਲਈ ਕਿਸਾਨਾਂ ਦੀ ਰਜਿਸਟ੍ਰੇਸ਼ਨ
05:42 AM Jun 03, 2025 IST
Advertisement
ਦੇਵੀਗੜ੍ਹ: ਖੇਤੀਬਾੜੀ ਵਿਭਾਗ ਦੇ ਡਾ. ਜਸਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਜਾ ਕੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਹਲਕਾ ਸਨੌਰ ਦੇ ਪਿੰਡ ਪੰਜੋਲਾ ’ਚ ਰਾਣਾ ਫਰਟੀਲਾਈਜ਼ਰ ’ਤੇ ਕਿਸਾਨ ਜਾਗਰੁੂਕ ਕੈਂਪ ਲਗਾ ਕੇ ਸਿੱਧੀ ਬਿਜਾਈ ਵਾਲੇ ਕਿਸਾਨਾਂ ਦੀ ਆਨਲਾਈਨ ਰਜ਼ਿਸਟ੍ਰੇਸ਼ਨ ਕੀਤੀ ਗਈ। ਡਾ. ਜਸਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਖ਼ਰਚਾ ਘੱਟ ਆਉਂਦਾ ਹੈ, ਉੱਥੇ ਹੀ ਪਾਣੀ ਦੀ ਵੀ ਬੱਚਤ ਹੁੰਦੀ ਹੈ। ਇਸ ਵਿਧੀ ਨਾਲ ਜੁੜੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲੀ ਮਦਦ ਵੀ ਦਿੱਤੀ ਜਾਂਦੀ ਹੈ। ਇਸ ਮੌਕੇ ਪ੍ਰਧਾਨ ਸਤਪਾਲ ਸਿੰਘ ਪੂਨੀਆ, ਬਲਜੀਤ ਸਿੰਘ ਪੰਜੋਲਾ, ਡਾ. ਧਲਵਿੰਦਰ ਸਿੰਘ, ਜਗਸੀਰ ਸਿੰਘ, ਗੁਰਭੇਜ ਸਿੰਘ, ਭੁਪਿੰਦਰ ਸਿੰਘ ਪੂਨੀਆ, ਤੇਜੀ ਜਾਫਰਪੁਰ, ਸਰਬਜੀਤ ਸਿੰਘ, ਭਗਵਾਨ ਦਾਸ ਪੰਚ ਪੰਜੋਲਾ, ਗੁਰਸੰਤ ਸਿੰਘ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
Advertisement
Advertisement