ਰਾਏਕੋਟ: ਸੱਤਾਧਾਰੀ ਪਾਰਟੀ ਦੇ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਘਰ ਦਾ ਘਿਰਾਓ ਹੁਣ 20 ਮਾਰਚ ਵੀਰਵਾਰ ਨੂੰ ਕੀਤਾ ਜਾਵੇਗਾ। ਸੀਟੂ ਦੇ ਸੂਬਾਈ ਸਕੱਤਰ ਦਲਜੀਤ ਕੁਮਾਰ ਗੋਰਾ, ਰਾਜ ਜਸਵੰਤ ਤਲਵੰਡੀ, ਮਨਰੇਗਾ ਮਜ਼ਦੂਰ ਯੂਨੀਅਨ ਦੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ, ਬਲਾਕ ਸੁਧਾਰ ਦੇ ਸਕੱਤਰ ਗੁਰਪ੍ਰੀਤ ਸਿੰਘ ਟੂਸੇ, ਤਹਿਸੀਲ ਪ੍ਰਧਾਨ ਰੁਲਦਾ ਸਿੰਘ ਗੋਬਿੰਦਗੜ੍ਹ, ਭਵਨ ਨਿਰਮਾਣ ਮਜ਼ਦੂਰ ਯੂਨੀਅਨ ਦੇ ਰਾਏਕੋਟ ਬਲਾਕ ਦੇ ਪ੍ਰਧਾਨ ਸਤਵਿੰਦਰ ਸਿੰਘ ਬੁਰਜ ਹਰੀ ਸਿੰਘ, ਗਣੇਸ਼ ਬਹਾਦਰ, ਬਿੱਲੂ ਸਿੰਘ ਰਾਏਕੋਟ ਨੇ ਇੱਕ ਹੰਗਾਮੀ ਮੀਟਿੰਗ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਘਰ ਦਾ ਘਿਰਾਓ 20 ਮਾਰਚ ਵੀਰਵਾਰ ਨੂੰ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ