For the best experience, open
https://m.punjabitribuneonline.com
on your mobile browser.
Advertisement

ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਸ਼ਾਮਲ

05:24 AM Jun 10, 2025 IST
ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਸ਼ਾਮਲ
Advertisement

ਗੁਰਿੰਦਰ ਸਿੰਘ
ਲੁਧਿਆਣਾ, 9 ਜੂਨ
ਸ਼੍ੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸੀਨੀਅਰ ਆਗੂ ਅਨਿਲ ਜੋਸ਼ੀ ਉਨ੍ਹਾਂ ਦੇ ਛੋਟੇ ਭਰਾਵਾਂ ਵਾਂਗ ਹਨ ਅਤੇ ਦੋਵਾਂ ਦੇ ਦੋ ਦਹਾਕਿਆਂ ਤੋਂ ਬਹੁਤ ਨਿੱਘੇ ਸਬੰਧ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਜੋਸ਼ੀ ਨੇ ਮੁੜ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ’ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਅਤੇ ਉਹ ਇਸ ਵਾਸਤੇ ਰਲ ਕੇ ਯਤਨ ਕਰਨਗੇ। ਇਸ ਦੌਰਾਨ ਜੋਸ਼ੀ ਨੇ ਕਿਹਾ,‘ਸਮੇਂ ਦੀ ਲੋੜ ਹੈ ਕਿ ਅਸੀਂ ਉਸ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਪ੍ਰੋਗਰਾਮ ਤੇ ਨੀਤੀਆਂ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਉਨ੍ਹਾਂ ਨੂੰ ਵਿਸਵਾਸ਼ ਹੈ ਕਿ ਇਹ ਗੱਲ ਸਮਾਜ ਦੇ ਹਰ ਵਰਗ ਦੀਆਂ ਆਸਾਂ ਵਿੱਚ ਵੀ ਝਲਕੇਗੀ। ਬਾਅਦ ਵਿੱਚ ਅਨਿਲ ਜੋਸ਼ੀ ਨੇ ਸੁਖਬੀਰ ਸਿੰਘ ਬਾਦਲ ਨਾਲ ਰਲਕੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੇ ਚੋਣ ਪ੍ਰਚਾਰ ਵਿੱਚ ਵੀ ਸ਼ਮੂਲੀਅਤ ਕੀਤੀ।

Advertisement

Advertisement
Advertisement
Advertisement
Author Image

Gopal Chand

View all posts

Advertisement