ਸੀਬੀਐੱਸਈ ਵੱਲੋਂ ਫ਼ੀਸਾਂ ਵਿੱਚ ਵਾਧਾ ਮਾਰੂ ਫ਼ੈਸਲਾ: ਬਡੂੰਗਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 12 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵੱਲੋਂ ਅਨੁਸੂਚਿਤ ਜਾਤੀਆਂ (ਐਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਵਿੱਚ ਕੀਤੇ ਅਥਾਹ ਵਾਧੇ ਦਾ ਫ਼ੈਸਲਾ ਲੋਕ ਮਾਰੂ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਸਮਾਜ ਵਿੱਚ ਅਮੀਰੀ ਤੇ ਗ਼ਰੀਬੀ ਦਾ ਪਾੜਾ ਹੋਰ ਵਧੇਗਾ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਬਾਦੀ ਵਿੱਚੋਂ ਸੱਠ ਕਰੋੜ ਤੋਂ ਵੱਧ ਲੋਕ ਅਜੇ ਵੀ ਬੁਨਿਆਦੀ ਲੋੜਾਂ ਤੋਂ ਵਾਂਝੇ ਹਨ ਅਜਿਹੇ ਵਿੱਚ ਇਸ ਵਰਗ ਅਧੀਨ ਆਉਂਦੇ ਵਿਦਿਆਰਥੀ ਕਿਸ ਤਰ੍ਹਾਂ ਮਹਿੰਗੀਆਂ ਪੜ੍ਹਾਈਆਂ ਕਰ ਸਕਣਗੇ। ਉਨ੍ਹਾਂ ਸੀਬੀਐੱਸਈ ਨੂੰ ਤੁਰੰਤ ਇਹ ਵਾਧਾ ਵਾਪਸ ਲੈਣ ਦੀ ਅਪੀਲ ਕੀਤੀ ਹੈ।