ਸੁਖਪਾਲ ਖਹਿਰਾ ਵੱਲੋਂ ਰਾਜਪਾਲ ਨੂੰ ਪੱਤਰ
05:35 AM Jul 07, 2025 IST
Advertisement
ਦਲੇਰ ਸਿੰਘ ਚੀਮਾ
ਭੁਲੱਥ, 6 ਜੁਲਾਈ
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਵੱਲੋਂ ਯੂਨੀਵਰਸਿਟੀ ਵਿੱਚ ਆਪਣੇ ਨੇੜਲਿਆਂ ਦੀਆਂ ਕਥਿਤ ਨਿਯੁਕਤੀਆਂ ਅਤੇ ਨਿਯਮਾਂ ਦੀ ਪਾਲਣਾ ਕੀਤੇ ਬਗੈਰ ਟੈਂਡਰ ਜਾਰੀ ਕਰਨ ਦੇ ਮਾਮਲੇ ਦੀ ਜਾਂਚ ਮੰਗੀ ਹੈ। ਖਹਿਰਾ ਨੇ ਰਾਜਪਾਲ ਨੂੰ ਕਿਹਾ ਕਿ ਵਾਈਸ ਚਾਂਸਲਰ ਵੱਲੋਂ ਆਪਣੇ ਪੁੱਤਰ ਤੇ ਨੂੰਹ ਜੋ ਬੈਲਜੀਅਮ ਦੇ ਵਸਨੀਕ ਹਨ, ਨੂੰ ਯੂਨੀਵਰਸਿਟੀ ਵਿੱਚ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਯੂਨੀਵਰਸਿਟੀ ਵੱਲੋਂ ਕਰੋੜਾਂ ਦੀ ਲਾਗਤ ਵਾਲੇ ਨਿਰਮਾਣ ਤੇ ਖ਼ਰੀਦ ਪ੍ਰਾਜੈਕਟ ਬਗੈਰ ਈ-ਟੈਂਡਰਿੰਗ ਤੇ ਜਨਤਕ ਨੋਟਿਸ ਸ਼ੁਰੂ ਕਰਨ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇ।
Advertisement
Advertisement
Advertisement
Advertisement