ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ’ਤੇ ਅਕਾਲੀਆਂ ਨੇ ਲੱਡੂ ਵੰਡੇ
ਨਿੱਜੀ ਪੱਤਰ ਪ੍ਰੇਰਕ
ਤਪਾ ਮੰਡੀ, 12 ਅਪਰੈਲ
ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਅਕਾਲੀ ਆਗੂ ਤਰਲੋਚਨ ਬਾਂਸਲ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਵਲੋਂ ਤਪਾ ਮੰਡੀ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ ਨੇ ਕਿਹਾ ਕਿ ਕੁਝ ਮੌਕਾਪ੍ਰਸਤ ਲੋਕ ਜਿਨ੍ਹਾਂ ਅਕਾਲੀ ਦਲ ਦੀ ਪਿੱਠ ਵਿਚ ਛੂਰਾ ਮਾਰਿਆ ਅਤੇ ਸੁਖਬੀਰ ਸਿੰਘ ਬਾਦਲ ਨੂੰ ਦਿਨ ਰਾਤ ਕੋਸਦੇ ਸਨ, ਉਹ ਹੁਣ ਹੱਥ ਮਲਦੇ ਰਹਿ ਗਏ ਹਨ, ਕਿਉਂਕਿ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਤੋਂ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਨਣ ’ਤੇ ਪਾਰਟੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇੱਕ ਵਾਰ ਫਿਰ ਅਕਾਲੀ ਦਲ ਸੱਤਾ ਵਿਚ ਆਵੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਬਣਨਗੇ। ਇਸ ਮੌਕੇ ਪਾਰਟੀ ਦੇ ਨੌਜਵਾਨ ਆਗੂ ਗੁਰਮੀਤ ਸਿੰਘ ਰੋਡ, ਵਿੱਕੀਬੂਟਾ ਵਾਲਾ ਚੇਅਰਮੈਨ ਵਪਾਰ ਮੰਡਲ ਤਪਾ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।